ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਪੁਲ ਬੰਗਸ਼ ਗੁਰਦੁਆਰਾ ਅੱਗ ਦੇ ਮਾਮਲੇ ਦੇ ਸੰਬੰਧ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਉਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਟਾਈਟਲਰ ‘ਤੇ ਭੀੜ ਨੂੰ ਭੜਕਾਉਣ ਦਾ ਦੋਸ਼ ਹੈ। ਜਿਸ ਕਾਰਨ ਭੀੜ ਨੇ ਗੁੱਸੇ ਵਿੱਚ ਆ ਕੇ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਤਿੰਨ ਸਿੱਖ ਸੜ ਗਏ ਸਨ। ਸੀਬੀਆਈ ਨੇ ਟਾਈਟਲਰ ਖ਼ਿਲਾਫ਼ ਧਾਰਾ 147, 148, 149, 153 (ਏ), 188 ਆਈਪੀਸੀ ਅਤੇ ਧਾਰਾ 109, 302, 295 ਅਤੇ 436 ਤਹਿਤ ਚਾਰਜਸ਼ੀਟ ਦਾਇਰ ਕੀਤੀ।
ਦੱਸ ਦਈਏ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 40 ਸਾਲ ਬਾਅਦ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ।ਸਿਰਸਾ ਨੇ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਕਮਲਨਾਥ ਸਮੇਤ ਕਈ ਆਗੂਆਂ ਨੂੰ ਕਾਂਗਰਸ ਸਰਕਾਰ ਵੇਲੇ ਕਲੀਨ ਚਿੱਟ ਦੇ ਦਿੱਤੀ ਗਈ ਸੀ ਪਰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਹੁੰਦਿਆਂ ਉਨ੍ਹਾਂ ਨੇ ਸੀ.ਬੀ.ਆਈ ਤੋਂ ਮਾਮਲੇ ਦੀ ਮੁੜ ਜਾਂਚ ਕਰਵਾਉਣ ਲਈ ਕਿਹਾ ਸੀ ਅਤੇ ਭਰੋਸਾ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਠੋਸ ਸਬੂਤ ਹਨ। ਸੀਬੀਆਈ ਨੇ ਹੁਣ ਮਾਰਚ ਮਹੀਨੇ ਇਸ ਕੇਸ ਦੀ ਮੁੱਖ ਗਵਾਹ ਬੀਬੀ ਹਰਪਾਲ ਕੌਰ ਦੇ ਬਿਆਨ ਦਰਜ ਕੀਤੇ ਸਨ। ਹੁਣ ਸੀਬੀਆਈ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸੀਬੀਆਈ ਨੇ 11 ਅਪ੍ਰੈਲ ਨੂੰ ਜਗਦੀਸ਼ ਟਾਈਟਲਰ ਨੂੰ ਦਫ਼ਤਰ ਬੁਲਾ ਕੇ ਉਸ ਦੀ ਆਵਾਜ਼ ਰਿਕਾਰਡ ਕੀਤੀ ਸੀ।
----------- Advertisement -----------
ਸੀਬੀਆਈ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ, ਸਿਰਸਾ ਨੇ ਕਿਹਾ- 40 ਸਾਲਾਂ ਬਾਅਦ ਇਨਸਾਫ਼ ਮਿਲਣ ਦੀ ਉਮੀਦ
Published on
----------- Advertisement -----------
----------- Advertisement -----------












