June 17, 2026, 1:15 am
----------- Advertisement -----------
HomeNewsBreaking Newsਚੰਡੀਗੜ੍ਹ ਪੁਲਿਸ 'ਚ 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਨੋਟੀਫਿਕੇਸ਼ਨ ਜਾਰੀ, 12 ਵੀਂ...

ਚੰਡੀਗੜ੍ਹ ਪੁਲਿਸ ‘ਚ 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਨੋਟੀਫਿਕੇਸ਼ਨ ਜਾਰੀ, 12 ਵੀਂ ਪਾਸ ਨੌਜਵਾਨ ਇੰਝ ਕਰ ਸਕਦੇ ਹਨ ਅਪਲਾਈ

Published on

----------- Advertisement -----------

ਚੰਡੀਗੜ੍ਹ ਪੁਲਿਸ ‘ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ਪੁਲੀਸ ਵਿੱਚ ਜਲਦੀ ਹੀ 700 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਲਈ ਕੇਂਦਰ ਸਰਕਾਰ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਅੱਜ ਪੁਲਿਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ ‘ਤੇ ਇਸ ਸਬੰਧੀ ਇੱਕ ਪੋਸਟ ਅਪਲੋਡ ਕੀਤੀ ਹੈ।
ਦੱਸ ਦੇਈਏ ਕਿ ਇਹ ਭਰਤੀ ਕੇਂਦਰੀ ਸੇਵਾ ਨਿਯਮਾਂ ਦੇ ਤਹਿਤ ਕੀਤੀ ਜਾਵੇਗੀ। ਜਿਸ ਵਿੱਚ ਔਰਤਾਂ ਲਈ 223 ਅਸਾਮੀਆਂ ਰੱਖੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ 12ਵੀਂ ਦੀ ਯੋਗਤਾ ਰੱਖੀ ਗਈ ਹੈ। ਚੰਡੀਗੜ੍ਹ ਪੁਲਿਸ ਦੀ ਵੈੱਬਸਾਈਟ chandigarhpolice.gov.in/ ‘ਤੇ ਜਾ ਕੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਚਾਹਵਾਨਾਂ ਲਈ ਆਨਲਾਈਨ ਅਰਜ਼ੀਆਂ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਣਗੀਆਂ। ਪਹਿਲੀ ਲਿਖਤੀ ਪ੍ਰੀਖਿਆ ਜੁਲਾਈ ਦੇ ਅੰਤ ਵਿੱਚ ਲਈ ਜਾਵੇਗੀ। ਇਸ ਭਰਤੀ ਲਈ 18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ। 33 ਫੀਸਦੀ ਅਸਾਮੀਆਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਸਰੀਰਕ ਪ੍ਰੀਖਿਆ ਸਤੰਬਰ ਦੇ ਅੱਧ ਤੱਕ ਹੋਵੇਗੀ। ਚੁਣੇ ਗਏ ਉਮੀਦਵਾਰਾਂ ਦੀ ਸਿਖਲਾਈ ਸਾਰੰਗਪੁਰ ਸਥਿਤ ਪੁਲਿਸ ਸਿਖਲਾਈ ਕੇਂਦਰ ਵਿਖੇ ਸ਼ੁਰੂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...