June 1, 2026, 6:44 pm
----------- Advertisement -----------
HomeNewsBreaking Newsਮੁਲਕ ਵਿੱਚ ‘ਜਮਹੂਰੀਅਤ ਦੇ ਕ.ਤ.ਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ...

ਮੁਲਕ ਵਿੱਚ ‘ਜਮਹੂਰੀਅਤ ਦੇ ਕ.ਤ.ਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 20 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਜੁਰਮ ਨਾਲ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਦੇ ਹੱਥ ਰੰਗੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਗੈਰ-ਜਮਹੂਰੀ ਢੰਗ ਨਾਲ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾ ਕੇ ਲੋਕਤੰਤਰ ਦੀ ਮੂਲ ਭਾਵਨਾ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਨਾ-ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ, ਜੋ ਸਮੁੱਚੇ ਦੇਸ਼ ਅਤੇ ਇੱਥੋਂ ਦੇ ਲੋਕਾਂ ਲਈ ਬਹੁਤ ਘਾਤਕ ਹੈ।

ਭਗਵੰਤ ਮਾਨ ਨੇ ਕਿਹਾ, “ਜੇਕਰ ਭਾਰਤ ਦੇ ਸੰਵਿਧਾਨ ਵਿੱਚ ਅਜਿਹੇ ਨਾ-ਮੁਆਫੀਯੋਗ ਅਪਰਾਧ ਲਈ ਕੋਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਫਾਂਸੀ ਦੇ ਫੰਦੇ ‘ਤੇ ਲਟਕੀ ਹੋਣੀ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕਰਕੇ ਭਾਰਤੀ ਸੰਵਿਧਾਨ ਦੇ ਸਰਪ੍ਰਸਤਾਂ ਖਾਸ ਕਰਕੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਦੇ ਲੋਕਤੰਤਰੀ ਢਾਂਚੇ ਅਤੇ ਭਾਰਤੀ ਸੰਵਿਧਾਨ ਵਿੱਚ ਅਥਾਹ ਆਸਥਾ ਰੱਖਣ ਵਾਲੇ ਹਰ ਦੇਸ਼ ਵਾਸੀ ਦੇ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਇਸ ਕੋਝੀ ਹਰਕਤ ਲਈ ਕਦੇ ਵੀ ਮੁਆਫ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨੇ ਹੀ ਚਲਾਉਣਾ ਹੈ ਤਾਂ ਚੋਣ ਪ੍ਰਕਿਰਿਆ ‘ਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ ਰਹਿ ਜਾਂਦੀ ਹੈ।” ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਸਰਕਾਰ ਉਨ੍ਹਾਂ ਦੁਆਰਾ ਚੁਣੇ ਗਏ ਲੋਕਾਂ ਰਾਹੀਂ ਚਲਾਈ ਜਾਂਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਭਾਜਪਾ ਦੇ ਨਾਦਰਸ਼ਾਹੀ ਨਿਜ਼ਾਮ ਦੌਰਾਨ ਕੇਂਦਰ ਦੇ ਕੁਝ ਚੁਣੇ ਹੋਏ ਵਿਅਕਤੀ ਸੂਬਿਆਂ ਦੇ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ , ਜੋ ਨਾ-ਸਹਿਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ‘ਤੇ ਜਬਰੀ ਧੌਂਸ ਜਮਾਉਣ ਲਈ ਇਨ੍ਹਾਂ ਗਿਣੇ-ਚੁਣੇ ਵਿਅਕਤੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ, ਜੋ ਕਿ ਲੋਕਤੰਤਰ ਲਈ ਬਹੁਤ ਘਾਤਕ ਤੇ ਗ਼ੈਰ-ਵਾਜਿਬ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...