June 30, 2026, 1:33 pm
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਜ਼ਿਲ੍ਹੇ ਦੇ ਅੰਦਰ ਬਦਲੀਆਂ ਕਰਵਾਉਣ ਲਈ...

ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਜ਼ਿਲ੍ਹੇ ਦੇ ਅੰਦਰ ਬਦਲੀਆਂ ਕਰਵਾਉਣ ਲਈ ਇੱਕ ਮੌਕਾ ਹੋਰ ਦਿੱਤਾ

Published on

----------- Advertisement -----------

ਚੰਡੀਗੜ੍ਹ, 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰੀਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ਵਿਚ ਅਸਫਲ ਰਹਿਣ ਦੀ ਸੂਚਨਾ ਮਿਲਣ ‘ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕ਼ਾ ਦਿੱਤਾ ਹੈ।

ਬਹੁਤ ਸਾਰੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ।

ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ਤੇ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਦੀ ਵੀ ਵੱਡੀ ਮੰਗ ਸੀ ਕਿ ਉਹਨਾਂ ਨੂੰ ਜ਼ਿਲੇ ਦੇ ਅੰਦਰ ਹੀ ਬਦਲੀ ਕਰਵਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਵੀ ਆਪਣੇ ਰਿਹਾਇਸ਼ ਦੇ ਨੇੜੇ/ਪਸੰਦ ਦੇ ਸਟੇਸ਼ਨ ਤੇ ਬਦਲੀ ਕਰਵਾ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਧਿਆਪਕ/ਕੰਪਿਊਟਰ ਫੈਕਲਟੀ/ਕਰਮਚਾਰੀਆਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਹੀਂ ਹੋਇਆ ਹੈ ਉਹਨਾਂ ਨੂੰ ਡਾਟਾ ਸਹੀ ਕਰਨ ਅਤੇ ਉਸ ਉਪਰੰਤ ਸਬੰਧਤ ਸਕੂਲ ਮੁੱਖੀ/ਡੀ.ਡੀ.ਓ ਨੂੰ ਡਾਟਾ ਵੈਰੀਫਾਈ ਕਰਨ ਲਈ ਮਿਤੀ 22.05.2023 ਨੂੰ ਬਾਦ ਦੁਪਹਿਰ 02.00 ਵਜੇ (ਬਾਦ) ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਹ ਈ ਪੰਜਾਬ ਪੋਰਟਲ ਤੇ ਲਾਗ ਇਨ ਕਰਕੇ ਬਦਲੀ ਲਈ ਮਿਤੀ 22.05.2023 ਨੂੰ ਸਮਾਂ 02.00 ਵਜੇ (ਬਾ:ਦੂ) ਤੋਂ ਸ਼ਾਮ 06.00 ਵਜੇ ਤੱਕ ਸਟੇਸ਼ਨ ਦੀ ਚੋਣ ਕਰ ਸਕਦੇ ਹਨ।

ਇਥੇ ਇਹ ਦੱਸਣਯੋਗ ਹੈ ਕਿ ਜ਼ਿਲੇ ਤੋਂ ਜ਼ਿਲੇ ਅੰਦਰ ਹੀ ਬਦਲੀ ਕਰਵਾਉਣ ਵਾਸਤੇ ਸੂਬੇ ਦੇ ਕੁੱਲ 5172 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਅਪਲਾਈ ਕੀਤਾ ਸੀ, ਜਿੰਨਾਂ ਵਿੱਚੋਂ 2651 ਬਦਲੀਆਂ ਦੇ ਆਰਡਰ ਜਾਰੀ ਕੀਤੇ ਗਏ ਹਨ। ਇਸੇ ਤਰਾਂ ਸਕੂਲ ਅਮਲੇ ਦੇ 308 ਨਾਨ ਟੀਚਿੰਗ ਸਟਾਫ਼ ਮੈਂਬਰਾਂ ਨੇ ਬਦਲੀ ਵਾਸਤੇ ਅਪਲਾਈ ਕੀਤਾ ਸੀ ਜਿਸ ਵਿੱਚੋਂ 275 ਬਦਲੀਆਂ ਕੀਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...