ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਅੱਜ ਹਾਈਕੋਰਟ ਆਪਣਾ ਫੈਸਲਾ ਸੁਣਾ ਸਕਦੀ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਯਾਨੀ ਅੱਜ ਕਰਨ ਦਾ ਫੈਸਲਾ ਕੀਤਾ ਸੀ।
ਦੱਸ ਦਈਏ ਕਿ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਸਿੱਧੂ ਨੇ ਜਾਨ ਨੂੰ ਖਤਰਾ ਦਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ। ਜੇਲ੍ਹ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ 25 ਸੁਰੱਖਿਆ ਮੁਲਾਜ਼ਮਾਂ ਦਾ ਕਾਫਲਾ ਹੁੰਦਾ ਸੀ। ਜਦੋਂ ਸਿੱਧੂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ 25 ਤੋਂ ਘਟਾ ਕੇ 13 ਕਰ ਦਿੱਤੀ ਗਈ।
----------- Advertisement -----------
ਨਵਜੋਤ ਸਿੱਧੂ ਦੀ ਸੁਰੱਖਿਆ ਕਟੌਤੀ ਮਾਮਲੇ ‘ਤੇ ਅੱਜ ਹਾਈਕੋਰਟ ਸੁਣਾ ਸਕਦਾ ਫੈਸਲਾ
Published on
----------- Advertisement -----------
----------- Advertisement -----------












