September 16, 2026, 5:09 pm
----------- Advertisement -----------
HomeNewsBreaking Newsਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਕੰਡਕਟਰ...

ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

Published on

----------- Advertisement -----------

ਚੰਡੀਗੜ੍ਹ, 22 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।

ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿਛਲੇ ਹਫ਼ਤੇ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ “ਮਨਿਸਟਰ ਫ਼ਲਾਇੰਗ ਸਕੁਐਡ” ਗਠਤ ਕੀਤਾ ਗਿਆ ਸੀ ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ ‘ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ। ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਮਦਨ ਲਾਲ (ਐਸ.ਐਸ), ਰਾਮੇਸ਼ ਕੁਮਾਰ (ਇੰਸਪੈਕਟਰ), ਸੁਖਵਿੰਦਰ ਸਿੰਘ (ਇੰਸਪੈਕਟਰ), ਸੁਰਿੰਦਰ ਕੁਮਾਰ (ਸਬ-ਇੰਸਪੈਕਟਰ) ਅਤੇ ਸੁਖਦੀਪ ਸਿੰਘ (ਸਬ-ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...