June 30, 2026, 3:11 pm
----------- Advertisement -----------
HomeNewsLatest Newsਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ...

ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 23 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ ਮੰਤਰੀ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ।

ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...