June 30, 2026, 3:03 pm
----------- Advertisement -----------
HomeNewsLatest Newsਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ...

ਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ

Published on

----------- Advertisement -----------

ਚੰਡੀਗੜ੍ਹ, 23 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ “ਮਿਲੇਟ ਦੀ ਖ਼ੁਰਾਕ ਨਾਲ ਰੋਗ ਮੁਕਤ, ਸਿਹਤਮੰਦ ਜੀਵਨਸ਼ੈਲੀ” ਵਿਸ਼ੇ ‘ਤੇ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ।

ਆਪਣੀ ਸਰਕਾਰੀ ਰਿਹਾਇਸ਼ ਵਿਖੇ ਰੱਖੇ ਸੰਖੇਪ ਪ੍ਰੋਗਰਾਮ ਮੌਕੇ ਵਿਚਾਰ-ਵਟਾਂਦਰੇ ਦੌਰਾਨ ਸਪੀਕਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਸਾਲ 2023 ਨੂੰ “ਮੋਟੇ ਅਨਾਜ ਦਾ ਕੌਮਾਂਤਰੀ ਵਰ੍ਹਾ” ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੇਟ ਮਨੁੱਖਾਂ ਲਈ ਸਭ ਤੋਂ ਪੁਰਾਣੇ ਜਾਣੇ ਜਾਂਦੇ ਭੋਜਨਾਂ ਵਿੱਚੋਂ ਇੱਕ ਹੈ। ਮੋਟਾ ਜਾਂ ਮੂਲ ਅਨਾਜ ਸਿਹਤ ਲਈ ਹੀ ਨਹੀਂ, ਸਗੋਂ ਕੁਦਰਤ ਲਈ ਵੀ ਲਾਹੇਵੰਦ ਹੈ ਕਿਉਂਕਿ ਛੋਟੇ ਬੀਜਾਂ ਵਾਲੀਆਂ ਇਹ ਫ਼ਸਲਾਂ ਮੌਸਮ ਵਿੱਚ ਹੋਣ ਵਾਲੀਆਂ ਤਬਦੀਲੀਆਂ ਅਨੁਸਾਰ ਲਚਕੀਲੀਆਂ ਹੁੰਦੀਆਂ ਹਨ ਅਤੇ ਇਸ ਅਨਾਜ ਦੀ ਪੈਦਾਵਾਰ ਲਈ ਪਾਣੀ ਦੀ ਖਪਤ ਵੀ ਘੱਟ ਹੁੰਦੀ ਹੈ।

ਵਿਚਾਰ ਚਰਚਾ ਦੌਰਾਨ ‘ਮਿਲੇਟਮੈਨ ਆਫ਼ ਇੰਡੀਆ’ ਪਦਮਸ਼੍ਰੀ ਡਾ. ਖਾਦਰ ਵਲੀ ਨੇ ਦੱਸਿਆ ਕਿ ਮੋਟੇ ਅਨਾਜ ਤੋਂ ਤਿਆਰ ਕੀਤਾ ਗਿਆ ਭੋਜਨ ਖਾਣ ਨਾਲ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ ਕਿਉਂ ਜੋ ਇਹ ਮੂਲ ਅਨਾਜ ਪ੍ਰੋਟੀਨ, ਫ਼ਾਈਬਰ ਅਤੇ ਹੋਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਟੇ ਅਨਾਜ ਬਲੱਡ ਸ਼ੂਗਰ ਅਤੇ ਕੋਲੇਸਟ੍ਰੋਲ ਨੂੰ ਸੰਤੁਲਿਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਜ਼ਿੰਦਗੀ ਜੀਊਣ ਲਈ ਸਾਨੂੰ ਕੁਦਰਤੀ ਜਾਂ ਮੂਲ ਅਨਾਜ ਵੱਲ ਮੁੜਨਾ ਪਵੇਗਾ। ਇਸ ਮੌਕੇ ਡਾ. ਵਲੀ ਨੇ ਸਮਾਗਮ ‘ਚ ਮੌਜੂਦ ਸ਼ਖ਼ਸੀਅਤਾਂ ਨੂੰ ਪ੍ਰੋਟੀਨ, ਫ਼ਾਈਬਰ ਅਤੇ ਤੱਤਾਂ ਨਾਲ ਭਰਪੂਰ ਮੂਲ ਅਨਾਜ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ।

ਸਮਾਗਮ ਉਪਰੰਤ ਮੇਜ਼ਬਾਨ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੋਟੇ ਅਨਾਜ ਜਿਵੇਂ ਕੋਧਰਾ, ਕੰਗਨੀ, ਰਾਗੀ, ਜਵਾਰ, ਬਾਜਰੇ, ਹਰੀ ਕੰਗਨੀ ਅਤੇ ਸਵਾਂਕ ਆਦਿ ਤੋਂ ਤਿਆਰ ਖਾਣਾ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਡ ਤੇ ਵਾਤਾਵਰਣ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖਾਧਾ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਤੋਂ ਸ੍ਰੀ ਉਮੇਂਦਰ ਦੱਤ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...