April 21, 2026, 4:24 pm
----------- Advertisement -----------
HomeNewsEducationPSEB ਨੇ ਐਲਾਨਿਆਂ 12ਵੀਂ ਦਾ ਨਤੀਜਾ, ਪਹਿਲੇ 3 ਸਥਾਨਾਂ ਨੇ ਕੁੜੀਆਂ ਨੇ...

PSEB ਨੇ ਐਲਾਨਿਆਂ 12ਵੀਂ ਦਾ ਨਤੀਜਾ, ਪਹਿਲੇ 3 ਸਥਾਨਾਂ ਨੇ ਕੁੜੀਆਂ ਨੇ ਮਾਰੀ ਬਾਜ਼ੀ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ।
ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.8 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 12569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...