June 30, 2026, 3:11 pm
----------- Advertisement -----------
HomeNewsLatest Newsਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ...

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਦੇਸ਼ ਦੀ ਆਜ਼ਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਪਰਿਵਰਤਨ ਕੇਂਦਰ’ ਖੋਲ੍ਹੇਗੀ ਜਿੱਥੇ ਨਸ਼ਾ ਪੀੜਤਾਂ ਦਾ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬਾ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਖ-ਵੱਖ ਕਿੱਤਿਆਂ ਲਈ ਸਿਖਲਾਈ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਅਲਾਮਤ ‘ਤੇ ਚੌਕਸੀ ਰੱਖਣ ਦਾ ਕੰਮ ਕਰਨਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵੱਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ ‘ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਹਰਭੁਪਿੰਦਰ ਸਿੰਘ ਧਾਰੌਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...