June 30, 2026, 11:31 pm
----------- Advertisement -----------
HomeNewsBreaking Newsਕੇਜਰੀਵਾਲ ਨੇ ਸੀ. ਐੱਮ, ਚਿਹਰੇ 'ਤੇ ਮੰਗੀ ਪੰਜਾਬ ਦੇ ਲੋਕਾਂ ਦੀ ਸਲਾਹ,...

ਕੇਜਰੀਵਾਲ ਨੇ ਸੀ. ਐੱਮ, ਚਿਹਰੇ ‘ਤੇ ਮੰਗੀ ਪੰਜਾਬ ਦੇ ਲੋਕਾਂ ਦੀ ਸਲਾਹ, ਜਾਰੀ ਕੀਤਾ ਗਿਆ ਨੰਬਰ

Published on

----------- Advertisement -----------

ਮੋਹਾਲੀ, 13 ਜਨਵਰੀ 2022 – ਪੰਜਾਬ ਦੇ ਲੋਕ ਕੇਜਰੀਵਾਲ ਕੋਲੋ ਇਹ ਜਾਨਣ ਲਈ ਬਹੁਤ ਹੀ ਉਤਸੁਕ ਹਨ ਕਿ ਆਪ ਦਾ ਸੀ ਐਮ ਚਿਹਰਾ ਕੌਣ ਹੋਵੇਗਾ। ਜਿਸ ਬਾਰੇ ਬੀਤੇ ਦਿਨ ਕੇਜਰੀਵਾਲ ਵੱਲੋਂ ਮੀਡੀਆ ਸਾਹਮਣੇ ਇਹ ਐਲਾਨ ਵੀ ਕੀਤਾ ਗਿਆ ਸੀ ਕਿ ਇੱਕ ਹਫਤੇ ਤੱਕ ਪਾਰਟੀ ਵੱਲੋਂ ਸੀ ਐਮ ਦੇ ਚਿਹਰੇ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

ਅੱਜ ਸਵੇਰੇ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਖੁਦ ਤੈਅ ਕਰਨ ਕਿ ਆਮ ਆਦਮੀ ਪਾਰਟੀ ਵੱਲੋਂ ਕੌਣ ਸੀ ਐਮ ਦਾ ਫੇਸ ਹੋਵੇ। ਇਸ ਸੰਬੰਧੀ ਸੀ. ਐਮ, ਚਿਹਰੇ ‘ਤੇ ਆਮ ਆਦਮੀ ਪਾਰਟੀ ਵਲੋਂ ਇਕ ਨੰਬਰ ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਸੀ. ਐੱਮ. ਚਿਹਰੇ ਨੂੰ ਲੈ ਕੇ ਸਲਾਹ ਮੰਗੀ ਜਾ ਰਹੀ ਹੈ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਚੱਲਦਾ ਰਹੇਗਾ। ਆਪ ਵੱਲੋਂ 7074870748 ਨੰਬਰ ਜਾਰੀ ਕੀਤਾ ਗਿਆ ਹੈ ਜਿਸ ‘ਤੇ ਪੰਜਾਬ ਦੇ ਲੋਕ ਆਪਣੀ ਰਾਇ ਦੇ ਸਕਦੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ ਅਤੇ ਉਹ ਇਸ ਦੌੜ ਤੋਂ ਬਾਹਰ ਹਨ। ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਮੈਨੂੰ ਬਹੁਤ ਪਿਆਰਾ ਹੈ, ਛੋਟੇ ਭਰਾ ਵਾਂਗ ਹੈ। ਕੇਜਰੀਵਾਲ ਨੇ ਕਿਹਾ ਕੇ ਅਸੀਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ ਚਾਹੁੰਦੇ ਹਾਂ, ਪਰ ਉਹ ਆਖਰੀ ਫੈਸਲਾ ਪੰਜਾਬ ਦੇ ਲੋਕਾਂ ‘ਤੇ ਛੱਡਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...