ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਓਲੰਪਿਕ ਰਤਨ ਬਲਬੀਰ ਸਿੰਘ ਸੀਨੀਅਰ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ ਮੀਤ ਹੇਅਰ ਨੇ ਟਵੀਟ ਕਰ ਕੇ ਕਿਹਾ ਕਿ ” ਓਲੰਪਿਕ ਰਤਨ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਅੱਜ ਭਾਰਤੀ ਹਾਕੀ ਦੇ ਇਸ ਮਹਾਨ ਖਿਡਾਰੀ ਨੂੰ ਸਿਜਦਾ ਕਰਦਾ ਹਾਂ।ਬਤੌਰ ਕਪਤਾਨ, ਮੀਤ ਕਪਤਾਨ ਤੇ ਖਿਡਾਰੀ ਤਿੰਨ ਓਲੰਪਿਕਸ ਗੋਲਡ ਮੈਡਲ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਜੀ ਵੱਲੋਂ ਓਲੰਪਿਕਸ ਵਿੱਚ ਬਣਾਏ ਗੋਲਾਂ ਦੇ ਰਿਕਾਰਡ ਅੱਜ ਤੱਕ ਨਹੀਂ ਟੁੱਟੇ। ਬਤੌਰ ਕੋਚ ਭਾਰਤ ਨੂੰ 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿੱਤਣ ਬਣਾਉਣ ਵਾਲੇ ਬਲਬੀਰ ਸਿੰਘ ਜੀ ਵੱਲੋਂ ਖੇਡ ਵਿਭਾਗ ਦੇ ਡਾਇਰੈਕਟਰ ਵਜੋਂ ਵੀ ਲਾਮਿਮਾਲ ਸੇਵਾਵਾਂ ਨਿਭਾਈਆਂ ਗਈਆਂ। ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਨਾਮ ਉੱਤੇ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।”
----------- Advertisement -----------
ਮੀਤ ਹੇਅਰ ਨੇ ਓਲੰਪਿਕ ਰਤਨ ਬਲਬੀਰ ਸਿੰਘ ਸੀਨੀਅਰ ਨੂੰ ਉਨ੍ਹਾਂ ਦੀ ਬਰਸੀ ਮੌਕੇ ਕੀਤੀ ਸ਼ਰਧਾਂਜਲੀ ਭੇਂਟ
Published on
----------- Advertisement -----------












