June 27, 2026, 10:50 am
----------- Advertisement -----------
HomeNewsBreaking Newsਪੀ ਏ ਯੂ ਦੀ ਵਿਦਿਆਰਥਣ ਨੂੰ ਅਮਰੀਕਾ ਵਿੱਚ ਪੋਸਟ-ਡਾਕਟੋਰਲ ਫੈਲੋਸ਼ਿਪ ਮਿਲੀ

ਪੀ ਏ ਯੂ ਦੀ ਵਿਦਿਆਰਥਣ ਨੂੰ ਅਮਰੀਕਾ ਵਿੱਚ ਪੋਸਟ-ਡਾਕਟੋਰਲ ਫੈਲੋਸ਼ਿਪ ਮਿਲੀ

Published on

----------- Advertisement -----------

ਲੁਧਿਆਣਾ 25 ਮਈ 2023 – ਪੀ ਏ.ਯੂ. ਦੀ ਵਿਦਿਆਰਥਣ ਡਾ ਅਮਨਦੀਪ ਕੌਰ ਨੂੰ ਅਮਰੀਕਾ ਦੀ ਇਡਾਹੋ ਯੂਨੀਵਰਸਿਟੀ ਵਿੱਚ ਪੋਸਟ-ਡਾਕਟੋਰਲ ਫੈਲੋਸ਼ਿਪ ਹਾਸਲ ਹੋਈ ਹੈ। ਇਸ ਦੌਰਾਨ ਉਹ ਐਬਰਡੀਨ ਰਿਸਰਚ ਐਂਡ ਐਕਸਟੈਂਸ਼ਨ ਸੈਂਟਰ, ਇਡਾਹੋ ਵਿਖੇ ਸਥਿਤ ਪਲਾਂਟ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਜਿਆਨਲੀ ਚੇਨ ਦੀ ਅਗਵਾਈ ਹੇਠ ਕਣਕ ਵਿੱਚ ਬੌਣੇ ਬੰਟ ਜੀਨਾਂ ਦੀ ਪਛਾਣ ਅਤੇ ਕਲੋਨਿੰਗ ‘ਤੇ ਕੰਮ ਕਰੇਗੀ। ਉਸ ਨੂੰ 50,000 ਅਮਰੀਕੀ ਡਾਲਰ ਸਾਲਾਨਾ ਫੈਲੋਸ਼ਿਪ ਮਿਲੇਗੀ।

ਉਸਨੇ ਆਪਣੀ ਪੀ.ਐਚ.ਡੀ. ਸਕੂਲ ਆਫ਼ ਐਗਰੀਕਲਚਰਲ ਬਾਇਓਟੈਕਨਾਲੋਜੀ ਤੋਂ ਡਾ ਸਤਿੰਦਰ ਕੌਰ ਦੀ ਅਗਵਾਈ ਹੇਠ ਪੂਰੀ ਕੀਤੀ। ਇਸ ਦੌਰਾਨ ਉਸਨੇ ਕਣਕ ਵਿਚ ਗਰਮੀ ਦੇ ਤਣਾਅ ਦੀ ਸਹਿਣਸ਼ੀਲਤਾ ਵਿੱਚ ਯੋਗਦਾਨ ਪਾਉਣ ਵਾਲੇ ਜੀਨੋਮਿਕ ਖੇਤਰਾਂ ਦੀ ਮੈਪਿੰਗ ‘ਤੇ ਕੰਮ ਕੀਤਾ। ਉਸਨੇ ਆਪਣੀਆਂ ਖੋਜਾਂ ਨੂੰ ਮਿਆਰੀ ਰਸਾਲਿਆਂ ਵਿੱਚ ਪ੍ਰਕਾਸ਼ਿਤ ਕੀਤਾ ਹੈ।

ਖੇਤੀ ਬਾਇਓਟੈਕਨੋਲੋਜੀ ਸਕੂਲ ਦੇ ਨਿਰਦੇਸ਼ਕ ਡਾ: ਪਰਵੀਨ ਛੁਨੇਜਾ ਨੇ ਦੱਸਿਆ ਕਿ ਅਮਨਦੀਪ ਨੇ ਕਣਕ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੇਂਦਰ ਸਰਕਾਰ ਦੁਆਰਾ ਫੰਡ ਕੀਤੇ ਪ੍ਰੋਜੈਕਟ ਵਿੱਚ ਖੋਜ ਸਹਿਯੋਗੀ ਵਜੋਂ ਵੀ ਕੰਮ ਕੀਤਾ।

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ ਪਰਦੀਪ ਕੁਮਾਰ ਛੁਨੇਜਾ ਨੇ ਡਾ ਅਮਨਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਭਵਿੱਖ ਵਿਚ ਸਫਲਤਾ ਦੀ ਕਾਮਨਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...