November 24, 2026, 9:41 pm
----------- Advertisement -----------
HomeNewsLatest Newsਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ...

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 25 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਂਵਾਂ ‘ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...