June 6, 2026, 5:48 pm
----------- Advertisement -----------
HomeNewsLatest Newsਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਪ੍ਰਦੇਸ਼ ਕਾਂਗਰਸ ਕਮੇਟੀ...

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦਾ ਪ੍ਰਸਤਾਵ

Published on

----------- Advertisement -----------

ਚੰਡੀਗੜ੍ਹ, 25 ਮਈ, 2023: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੀ ਮੰਗ ਕੀਤੀ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਪਵਿੱਤਰ ਬਾਣੀ ਦੇ ਵਪਾਰੀਕਰਨ ‘ਤੇ ਹੈਰਾਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਇੱਕ ਨਿੱਜੀ ਟੀਵੀ ਚੈਨਲ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੀ ਬਜਾਏ ਸੰਸਥਾ ਦੇ ਆਪਣੇ ਯੂਟਿਊਬ ਚੈਨਲ ’ਤੇ ਮੁਫ਼ਤ ਪ੍ਰਸਾਰਿਤ ਕਰਨ।

ਪੀਪੀਸੀਸੀ ਪ੍ਰਧਾਨ ਨੇ ਅੱਗੇ ਕਿਹਾ ਕਿ ਸੰਗਤ ਨੇ ਗੁਰਬਾਣੀ ਕਿੱਥੋੰ ਸੁਣਨੀ ਹੈ ਇਹ ਉਨ੍ਹਾਂ ਦੀ ਚੋਣ ਹੋਣੀ ਚਾਹੀਦੀ ਹੈ। ਪਰ ਇਹ ਸੰਸਥਾ ਦਾ ਫਰਜ਼ ਹੈ ਕਿ ਉਹ ਯਕੀਨੀ ਬਣਾਉਣ ਕਿ ਸਾਰੇ ਚੈਨਲਾਂ ਨੂੰ SGPC ਦੇ ਅਧਿਕਾਰਤ ਹੈਂਡਲ ਚੈਨਲ ਤੋਂ ਸਿੱਧਾ ਪ੍ਰਸਾਰਣ ਕਰਨ ਦੀ ਇਜਾਜ਼ਤ ਦੇਣ। ਵੜਿੰਗ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ‘ਸਰਬੱਤ ਦਾ ਭਲੇ’ (ਸਭ ਦੇ ਭਲੇ ਲਈ) ਦੇ ਸੰਦੇਸ਼ ਦੀ ਪਾਲਣਾ ਕਰਦੇ ਹੋਏ, ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਪ੍ਰਸਾਰਣ ਲਈ ਟੈਂਡਰ ਮੰਗਣ ਦੇ ਆਪਣੇ ਫੈਸਲੇ ਨੂੰ ਰੱਦ ਕਰਨਾ ਚਾਹੀਦਾ ਹੈ, ਵੜਿੰਗ ਨੇ ਅੱਗੇ ਕਿਹਾ ਕਿ ਸੰਸਥਾ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਾਨੂੰਨੀ ਤੌਰ ‘ਤੇ ਗੁਰਬਾਣੀ ਨੂੰ ਵਿਕਣਾ ਬੰਦ ਕਰਨਾ ਚਾਹੀਦਾ ਹੈ।

ਆਪਣੀ ਗੱਲ ਦਾ ਸਮਰਥਨ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਅਤੇ ਸਿੱਖ ਧਰਮ ਨੂੰ ਮੰਨਣ ਵਾਲੇ ਸਾਰੇ ਲੋਕਾਂ ਨੂੰ ਗੁਰਬਾਣੀ ਦੀ ਖੁੱਲ੍ਹੀ ਪਹੁੰਚ ਹੋਣੀ ਚਾਹੀਦੀ ਹੈ। ਇਸ ਦਾ ਟੈਲੀਕਾਸਟ ਕਿਸੇ ਦੀ ਨਿੱਜੀ ਦੌਲਤ ਨਹੀਂ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਸੰਸਾਰ ਭਰ ਵਿੱਚ ‘ਗੁਰਬਾਣੀ’ ਦਾ ਪ੍ਰਸਾਰ ਮੁਫ਼ਤ ਕੀਤਾ ਜਾਵੇ।

ਪੀਪੀਸੀ ਪ੍ਰਧਾਨ ਨੇ ਇਹ ਵੀ ਕਿਹਾ ਕਿ SGPC ਮੁਖੀ ਨੂੰ ਇੱਕ ਪਰਿਵਾਰ ਦੇ ਨਜ਼ਰੀਏ ਦਾ ਸਮਰਥਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਇੱਕ ਹੀ ਪਰਿਵਾਰ ਨਾਲ ਸਬੰਧਤ ਇੱਕ ਚੈਨਲ ਨੂੰ ਦਿੱਤੇ ਗਏ ਅਜਿਹੇ ਕਿਸੇ ਵੀ ‘ਨਿਵੇਕਲੇ’ ਅਧਿਕਾਰਾਂ ਦਾ ਸਮਰਥਨ ਨਹੀਂ ਕਰਨਾ ਚਾਹੀਦਾ ਹੈ। ਉਹ ਇੱਕ ਅਜਿਹੀ ਸੰਸਥਾ ਦੀ ਨੁਮਾਇੰਦਗੀ ਕਰ ਰਹੇ ਹਨ ਜੋ ਪੰਥ ਦੇ ਹੱਕਾਂ ਦੀ ਰਾਖੀ ਕਰਦੀ ਹੈ, ਅਤੇ ਉਸਨੂੰ ਇਸ ‘ਪਰਿਵਾਰ’ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਕਰਨੀ ਬੰਦ ਕਰਨੀ ਚਾਹੀਦੀ ਹੈ ਜੋ ਇਸ ‘ਤੇ ਰਾਜ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...