ਸੁਪਰੀਮ ਕੋਰਟ ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਚੱਲ ਰਹੇ ਵਿਵਾਦ ਨਾਲ ਸਬੰਧਤ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਖੁਦ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਇਹ ਪਟੀਸ਼ਨ ਕਿਉਂ ਦਾਇਰ ਕੀਤੀ ਗਈ ਸੀ। ਅਜਿਹੀਆਂ ਪਟੀਸ਼ਨਾਂ ‘ਤੇ ਗੌਰ ਕਰਨਾ ਸੁਪਰੀਮ ਕੋਰਟ ਦਾ ਕੰਮ ਨਹੀਂ ਹੈ। ਅਦਾਲਤ ਨੇ ਪੁੱਛਿਆ ਕਿ ਇਸ ਪਟੀਸ਼ਨ ਨਾਲ ਕਿਸ ਨੂੰ ਫਾਇਦਾ ਹੋਵੇਗਾ? ਇਸ ‘ਤੇ ਪਟੀਸ਼ਨਰ ਕੋਈ ਪੁਖਤਾ ਜਵਾਬ ਨਹੀਂ ਦੇ ਸਕਿਆ।
ਦੱਸ ਦਈਏ ਕਿ ਇਹ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਦੇ ਵਕੀਲ ਸੀਆਰ ਜਯਾ ਸੁਕਿਨ ਨੇ ਦਾਇਰ ਕੀਤੀ ਸੀ। ਇਸ ਵਿਚ ਕਿਹਾ gea ਕਿ ਭਾਰਤ ਸਰਕਾਰ ਨੇ ਉਦਘਾਟਨ ਸਮਾਰੋਹ ਵਿਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 28 ਮਈ ਨੂੰ ਪੀਐਮ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਇਸ ‘ਤੇ ਕਾਂਗਰਸ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਦੀ ਬਜਾਏ ਰਾਸ਼ਟਰਪਤੀ ਨੂੰ ਉਦਘਾਟਨ ਕਰਨਾ ਚਾਹੀਦਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਨੂੰ ਹੀ ਕਰਨਾ ਚਾਹੀਦਾ ਹੈ। ਰਾਸ਼ਟਰਪਤੀ ਮੁਰਮੂ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਮਰਿਆਦਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੋਵੇਗਾ।
----------- Advertisement -----------
ਰਾਸ਼ਟਰਪਤੀ ਤੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ
Published on
----------- Advertisement -----------
----------- Advertisement -----------












