June 30, 2026, 6:42 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 6 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 6 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਕੀਤੀਆਂ ਜਾਰੀ

Published on

----------- Advertisement -----------

ਚੰਡੀਗੜ੍ਹ, ਮਈ 26: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਸੁੱਕਰਵਾਰ ਨੂੰ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਅਲੱਗ ਅਲੱਗ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ। ਇਹਨਾਂ ਪਿੰਡਾਂ ਵਿੱਚ ਮਹਿਰੋਲੀ ਨੂੰ 2 ਲੱਖ ਰੁਪਏ, ਭਰਤਪੁਰ ਨੂੰ 2 ਲੱਖ ਰੁਪਏ, ਮਛਲੀ ਖੁਰਦ 2 ਲੱਖ ਰੁਪਏ, ਮਗਰ 2 ਲੱਖ ਰੁਪਏ, ਪਲਹੇੜੀ 2 ਲੱਖ ਰੁਪਏ ਅਤੇ ਸਿੰਗਾਰੀਵਾਲਾ 2 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿੱਚ ਡਾ. ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਰਾਜਪਾਲ ਕੌਰ, ਵਰਿੰਦਰ ਸਿੰਘ ਅਤੇ ਜਸਬੀਰ ਕੌਰ ਹਾਜ਼ਰੀਨ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...