September 25, 2026, 1:57 am
----------- Advertisement -----------
HomeNewsBreaking Newsਕੈਨੇਡਾ: ਜਾਅਲਸਾਜ਼ੀ ਦੇ ਚੱਕਰ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖਬਰ,...

ਕੈਨੇਡਾ: ਜਾਅਲਸਾਜ਼ੀ ਦੇ ਚੱਕਰ ‘ਚ ਫਸੇ 700 ਪੰਜਾਬੀ ਵਿਦਿਆਰਥੀਆਂ ਲਈ ਅਹਿਮ ਖਬਰ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਕੀਤਾ ਇਹ ਵੱਡਾ ਐਲਾਨ

Published on

----------- Advertisement -----------

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ (Sean Fraser) ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਨਾਲ ਕੈਨੇਡਾ ਗਏ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਵਿਦਿਆਰਥੀ ਕੇਸਾਂ ‘ਚ ਲਾਏ ਜਾ ਰਹੇ ਜਾਅਲੀ ਦਾਖਲਾ ਪੱਤਰਾਂ ਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਦੋਸ਼ੀਆਂ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ, ਨਾ ਕਿ ਪੀੜਤਾਂ ਨੂੰ ਸਜ਼ਾ ਦੇਣ ਵੱਲ। ਉਨ੍ਹਾਂ ਇਹ ਵੀ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕੈਨੇਡਾ ਨੂੰ ਬਹੁਤ ਦੇਣ ਹੈ ਤੇ ਅਸੀਂ ਠੱਗੀ ਦੇ ਸ਼ਿਕਾਰ ਵਿਦਿਅਰਥੀਆਂ ਦਾ ਇਕ-ਇਕ ਕੇਸ ਦੇਖ ਕੇ ਪੀੜਤਾਂ ਦੀ ਮਦਦ ਲਈ ਵਚਨਬੱਧ ਹਾਂ। ਇਸ ਘੁਟਾਲੇ ਦੇ ਪੀੜਤਾਂ ਨੂੰ ਆਪਣੇ ਹਾਲਾਤ ਦੱਸਣ ਤੇ ਆਪਣੇ ਕੇਸ ਵਿਚ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।


ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਾਨ ਫਰੇਜ਼ਰ ਵੱਲੋਂ ਦਿੱਤਾ ਗਿਆ ਇਹ ਬਿਆਨ ਪੰਜਾਬ ਤੋਂ ਆਏ ਉਨ੍ਹਾਂ ਵਿਦਿਆਰਥੀਆਂ ਲਈ ਖਾਸ ਤੌਰ ਤੇ ਰਾਹਤ ਭਰਿਆ ਹੈ, ਜਿਨ੍ਹਾਂ ਦੇ ਸਿਰ ‘ਤੇ ਜਾਅਲੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਹੋਣ ਦੀ ਤਲਵਾਰ ਲਟਕ ਰਹੀ ਸੀ। ਦਰਅਸਲ, ਇਹ ਸਾਰੇ ਭਾਰਤੀ ਵਿਦਿਆਰਥੀ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਏ ਸਨ। ਉਨ੍ਹਾਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਰਾਹੀਂ ਕੈਨੇਡੀਅਨ ਕੰਮ ਦਾ ਤਜਰਬਾ ਵੀ ਹਾਸਲ ਕੀਤਾ। ਭਾਰਤੀ ਵਿਦਿਆਰਥੀਆਂ ਨੂੰ ਉਨ੍ਹਾਂ ਨਾਲ ਕੀਤੀ ਗਈ ਧੋਖਾਧੜੀ ਬਾਰੇ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਪਰਮਾਨੈਂਟ ਰੈਜ਼ੀਡੈਂਸ (ਪੀ.ਆਰ.) ਸਟੇਟਸ ਲਈ ਅਪਲਾਈ ਕੀਤਾ। ਜਿਸ ਤੋਂ ਬਾਅਦ ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦਿਆਰਥੀਆਂ ਨੂੰ ਦਿੱਤੇ ਗਏ ਸ਼ੁਰੂਆਤੀ ਪੇਸ਼ਕਸ਼ ਪੱਤਰ (Offer Letter) ਫਰਜ਼ੀ ਸਨ। ਇਸ ਤੋਂ ਬਾਅਦ ਕੈਨੇਡਾ ਸਥਿਤ ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਗੇ ਆਇਆ।ਇਸ ਫਾਊਂਡੇਸ਼ਨ ਨੇ 16 ਮਾਰਚ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੂੰ ਪੱਤਰ ਲਿਖਿਆ। ਇਸ ਵਿੱਚ ਮੰਤਰੀ ਨੂੰ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...