ਸ਼ਨੀਵਾਰ ਨੂੰ ਕਰਨਾਟਕ ‘ਚ ਮੰਤਰੀ ਮੰਡਲ ਦਾ ਵਿਸਥਾਰ ਹੋਇਆ। ਰਾਜਪਾਲ ਥਾਵਰਚੰਦ ਗਹਿਲੋਤ ਨੇ 24 ਹੋਰ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਧਾਇਕਾਂ ਦੇ ਸਹੁੰ ਚੁੱਕਣ ਤੋਂ ਬਾਅਦ ਕਰਨਾਟਕ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੁੱਲ ਮੰਤਰੀਆਂ ਦੀ ਗਿਣਤੀ 34 ਹੋ ਗਈ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਸਿੱਧਰਮਈਆ ਅਤੇ ਉੱਪ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਸਮੇਤ 10 ਮੰਤਰੀਆਂ ਨੂੰ 20 ਮਈ ਨੂੰ ਸਹੁੰ ਚੁਕਾਈ ਗਈ ਸੀ।
ਕਰਨਾਟਕ ‘ਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਹੈ ਕਿ ਅਸੀਂ ਇਹ ਫੈਸਲਾ ਖੇਤਰੀ, ਜਾਤੀ ਅਤੇ ਸਮਾਜਿਕ ਨਿਆਂ ਦੇ ਨਜ਼ਰੀਏ ਤੋਂ ਲਿਆ ਹੈ। ਅਸੀਂ ਹਾਈਕਮਾਂਡ ਨਾਲ ਚੰਗੀ ਤਰ੍ਹਾਂ ਚਰਚਾ ਕਰਨ ਤੋਂ ਬਾਅਦ ਹੀ ਮੰਤਰੀ ਮੰਡਲ ਦਾ ਫੈਸਲਾ ਕੀਤਾ ਹੈ। ਅਸੀਂ ਅਗਲੀ ਕੈਬਨਿਟ ਮੀਟਿੰਗ ਵਿੱਚ ਆਪਣੇ ਵਾਅਦਿਆਂ ਬਾਰੇ ਫੈਸਲਾ ਲਵਾਂਗੇ। ਅਗਲੀ ਕੈਬਨਿਟ ਮੀਟਿੰਗ ਜੂਨ ਵਿੱਚ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਕਰਨਾਟਕ ਕਾਂਗਰਸ ਦੇ ਨੇਤਾ ਰੁਦਰੱਪਾ ਲਮਾਣੀ ਦੇ ਸਮਰਥਕਾਂ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਨੇਤਾ ਲਈ ਮੰਤਰੀ ਅਹੁਦੇ ਦੀ ਮੰਗ ਕੀਤੀ।
----------- Advertisement -----------
ਕਰਨਾਟਕ: ਮੁੱਖ ਮੰਤਰੀ ਸਿੱਧਰਮਈਆ ਨੇ ਕੀਤਾ ਆਪਣੀ ਕੈਬਨਿਟ ਦਾ ਵਿਸਥਾਰ
Published on
----------- Advertisement -----------
----------- Advertisement -----------












