ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇਥੇ ਇਕ 12 ਸਾਲ ਦੀ ਬੱਚੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਹੈ ਅਤੇ ਲੜਕੀ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਦੀ ਟੀਮ ਬੱਚੀ ਅਤੇ ਬੱਚੇ ਦੋਵਾਂ ਦੀ ਸਿਹਤ ਦਾ ਧਿਆਨ ਰੱਖਣ ਰਹੀ ਹੈ। ਫਗਵਾੜਾ ਪੁਲਿਸ ਦੀ ਟੀਮ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਬੱਚੀ ਦੇ ਪਿਤਾ ਪਿਛਲੇ ਦਿਨੀਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਆਏ ਸਨ। ਜਿਥੇ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ ਸੀ ਪਰ ਜਾਂਚ ਕਰਨ ‘ਤੇ ਪਤਾ ਲੱਗਾ ਕਿ ਲੜਕੀ ਗਰਭਵਤੀ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਫਗਵਾੜਾ ਪੁਲਿਸ ਨੂੰ ਜਾਂਚ ਲਈ ਬੁਲਾਇਆ ਗਿਆ। ਪੀੜਤਾ ਨੇ ਦੱਸਿਆ ਕਿ ਉਸਦੀ ਮਾਂ ਉਸ ਦੇ ਨਾਲ ਨਹੀਂ ਰਹਿੰਦੀ। ਉਹ ਦੋ ਸਾਲ ਪਹਿਲਾਂ ਉਸਨੂੰ ਛੱਡ ਕੇ ਚਲੀ ਗਈ ਸੀ। ਬੱਚੀ ਬਹੁਤ ਡਰ ਗਈ ਸੀ, ਇਸ ਲਈ ਉਹ ਆਪਣੇ ਪਿਤਾ ਨੂੰ ਦੋਸ਼ੀ ਅਤੇ ਉਸ ਨਾਲ ਕੀਤੇ ਗਏ ਮਾੜੇ ਕੰਮਾਂ ਬਾਰੇ ਨਹੀਂ ਦੱਸ ਸਕੀ।
ਪੈਦਾ ਹੋਏ ਬੱਚੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।ਉਸ ਦਾ ਭਾਰ ਸਿਰਫ 800 ਗ੍ਰਾਮ ਹੈ। ਫਿਲਹਾਲ ਬੱਚੇ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਫਗਵਾੜਾ ਪੁਲਸ ਨੇ ਅੰਮ੍ਰਿਤਸਰ ਪਹੁੰਚ ਕੇ ਪੀੜਤ ਲੜਕੀ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਅੰਮ੍ਰਿਤਸਰ ‘ਚ 12 ਸਾਲਾ ਬੱਚੀ ਨੇ ਬੱਚੇ ਨੂੰ ਦਿੱਤਾ ਜਨਮ
Published on
----------- Advertisement -----------
----------- Advertisement -----------












