June 5, 2026, 10:46 pm
----------- Advertisement -----------
HomeNewsLatest Newsਅੰਮ੍ਰਿਤਸਰ-ਕਟੜਾ ਬੱਸ ਹਾਦਸਾ: ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌ+ਤ, ਬਚਾਅ ਕਾਰਜ...

ਅੰਮ੍ਰਿਤਸਰ-ਕਟੜਾ ਬੱਸ ਹਾਦਸਾ: ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌ+ਤ, ਬਚਾਅ ਕਾਰਜ ਲਗਭਗ ਪੂਰਾ

Published on

----------- Advertisement -----------

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਝੱਜਰ ਕੋਟਲੀ ਨੇੜੇ ਅੱਜ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋ ਗਈ ਹੈ। ਜੰਮੂ ਦੇ ਐਸ.ਐਸ.ਪੀ. ਚੰਦਨ ਕੋਹਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬੱਸ ਵਿਚੋਂ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬਚਾਅ ਕਾਰਜ ਲਗਭਗ ਪੂਰਾ ਹੋ ਗਿਆ ਹੈ। ਐਨ. ਡੀ.ਆਰ.ਐਫ਼ ਦੀ ਟੀਮ ਵੀ ਮੌਕੇ ’ਤੇ ਮੌਜੂਦ ਹੈ।
ਜਾਣਕਾਰੀ ਮੁਤਾਬਕ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਦੀ ਜੀਐਮਸੀ ਜੰਮੂ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਬੱਸ ਡਰਾਈਵਰ ਵੀ ਸ਼ਾਮਲ ਹੈ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ (ਕਟੜ) ਜਾ ਰਹੀ ਸੀ। ਬੱਸ ‘ਚ ਕਰੀਬ 60 ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਨੈਸ਼ਨਲ ਹਾਈਵੇ-44 ‘ਤੇ ਝੱਜਰ ਕੋਟਲੀ ਕੋਲ ਪਹੁੰਚੀ ਤਾਂ ਬੱਸ ਕੰਟਰੋਲ ਗੁਆ ਬੈਠੀ ਅਤੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ‘ਚ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਜੰਮੂ ਜ਼ਿਲ੍ਹੇ ਤੋਂ ਕਰੀਬ 15 ਕਿਲੋਮੀਟਰ ਦੂਰ ਝੱਜਰ ਕੋਟਲੀ ਨੇੜੇ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...