September 19, 2026, 4:34 am
----------- Advertisement -----------
HomeNewsLatest Newsਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਸੋਲਰ ਪੰਪਾਂ ਦੇ ਨਾਂ 'ਤੇ...

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਸੋਲਰ ਪੰਪਾਂ ਦੇ ਨਾਂ ‘ਤੇ ਧੋਖਾਧੜੀ ਸਬੰਧੀ ਸ਼ਿਕਾਇਤਾਂ ਲਈ ਸੰਪਰਕ ਨੰਬਰ ਜਾਰੀ

Published on

----------- Advertisement -----------

ਚੰਡੀਗੜ੍ਹ, 30 ਮਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ.ਐੱਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ।

ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਹਰਨੇਕ ਸਿੰਘ (94178-51616) ਅਤੇ ਮੈਨੇਜਰ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ।

ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...