November 1, 2026, 6:39 am
----------- Advertisement -----------
HomeNewsLatest Newsਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ...

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਫ਼ਰੀਦਕੋਟ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਕਾਲਜ ਨੂੰ ਵਰਤੋਂ ਲਈ ਦੇਣ ਦੀ ਸਹਿਮਤੀ

Published on

----------- Advertisement -----------

ਚੰਡੀਗੜ੍ਹ, 30 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ ਖ਼ਿੱਤੇ ਦੇ ਇਸ ਅਹਿਮ ਕਾਲਜ ਵਿੱਚ ਪਿਛਲੇ ਕਰੀਬ ਚਾਰ ਵਰ੍ਹਿਆਂ ਤੋਂ ਇਹ ਮਸਲਾ ਲਟਕ ਰਿਹਾ ਸੀ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਖੇਤੀਬਾੜੀ ਕੋਰਸ ‘ਚ ਦਾਖ਼ਲੇ ਲਈ ਚਾਰ ਤੋਂ ਪੰਜ ਗੁਣਾਂ ਜ਼ਿਆਦਾ ਬੱਚਿਆਂ ਵੱਲੋਂ ਫ਼ਾਰਮ ਭਰੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਜੇ ਅਜਿਹੇ ਸਮੇਂ ਦੇ ਨਾਲ ਪਰਖੇ ਅਤੇਨਾਮੀ ਕਾਲਜ ਵਿੱਚ ਖੇਤੀਬਾੜੀ ਕੋਰਸ ਬੰਦ ਹੋ ਜਾਂਦਾ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ।

ਬਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਅਤੇ ਪ੍ਰੋਫੈਸਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਰਾਜ ਖੇਤੀਬਾੜੀ ਖੋਜ ਕੌਂਸਲ ਵੱਲੋਂ ਸਾਲ 2019 ਵਿੱਚ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਦਾ ਹਵਾਲਾ ਦੇ ਕੇ ਕਾਲਜ ਪ੍ਰਸ਼ਾਸਨ ਨੂੰ ਇਹ ਚਾਰ ਸਾਲਾ ਖੇਤੀਬਾੜੀ ਕੋਰਸ ਬੰਦ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਦਾਖ਼ਲਾ ਲਿਆ ਸੀ ਅਤੇ ਇਸ ਵਰ੍ਹੇ ਉਸ ਬੈਚ ਦਾ ਆਖ਼ਰੀ ਸਾਲ ਹੈ ਅਤੇ ਜੇਕਰ ਭਵਿੱਖ ਵਿੱਚ ਖੇਤੀਬਾੜੀ ਕੋਰਸ ਵਿੱਚ ਦਾਖ਼ਲੇ ਨਹੀਂ ਹੁੰਦੇ ਤਾਂ ਇਹ ਇਲਾਕੇ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ।

ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੂੰ ਹਦਾਇਤ ਕੀਤੀ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਚਾਰਾਜੋਈ ਕਰਨ ਤਾਂ ਜੋ ਇਸੇ ਸੈਸ਼ਨ ਤੋਂ ਕਾਲਜ ਵਿੱਚ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਲਈ ਸਾਬਕਾ ਪ੍ਰੋਫੈਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਵਿਧਾਨ ਸਭਾ ਸਪੀਕਰ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਮੁਤਾਬਕ ਕਾਲਜ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਾਉਣ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਕਿਹਾ ਕਿ ਉਹ ਫ਼ਰੀਦਕੋਟ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਨੂੰ ਸਰਕਾਰੀ ਬਰਜਿੰਦਰਾ ਕਾਲਜ ਨੂੰ ਵਰਤੋਂ ਲਈ ਦੇਣ ਜਿਸ ‘ਤੇ ਵਾਈਸ ਚਾਂਸਲਰ ਨੇ ਸਹਿਮਤੀ ਦੇ ਦਿੱਤੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੁੱਦੇ ਬਾਰੇ ਕਿਹਾ ਕਿ ਖੇਤੀਬਾੜੀ ਜ਼ਰੀਏ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਖੇਤੀ ਆਧਾਰਤ ਕੋਰਸ ਬੰਦ ਹੋਣੇ ਗ਼ਲਤ ਪਿਰਤ ਹੈ। ਮੀਟਿੰਗ ਦੌਰਾਨ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ ਸੁਖਜੀਤ ਸਿੰਘ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਵਿਧਾਇਕ ਗੁਰੂ ਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਾਸਟਰ ਹਰਦੀਪ ਸਿੰਘ, ਦੀਪਕ ਮੌਂਗਾ, ਬਰਜਿੰਦਰਾ ਕਾਲਜ ਤੋਂ ਪ੍ਰੋਫੈਸਰ ਇਕਬਾਲ ਸਿੰਘ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...