November 2, 2026, 7:59 am
----------- Advertisement -----------
HomeNewsLatest Newsਟੀ.ਆਈ.ਯੂ ਵੱਲੋਂ 1294 ਕਰੋੜ ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਦੀ ਰਿਵਰਸਲ, 52.98...

ਟੀ.ਆਈ.ਯੂ ਵੱਲੋਂ 1294 ਕਰੋੜ ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਦੀ ਰਿਵਰਸਲ, 52.98 ਕਰੋੜ ਰੁਪਏ ਦੇ ਆਈ.ਟੀ.ਸੀ ਨੂੰ ਕੀਤਾ ਬਲਾਕ

Published on

----------- Advertisement -----------

ਚੰਡੀਗੜ੍ਹ, 30 ਮਈ : ਪੰਜਾਬ ਦੇ ਕਰ ਵਿਭਾਗ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।

ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿੱਚ ਕਰ ਚੋਰੀ ਰੋਕਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ‘ਤੇ ਸਖ਼ਤ ਰੋਕ ਲਗਾਈ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿੱਚ 38 ਫੀਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿੱਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿੱਚ, ਜਿੰਨ੍ਹਾਂ ਵਿੱਚ ਇੱਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿੱਚ ਸੱਭ ਤੋਂ ਜਿਆਦਾ ਮਾਮਲਿਆਂ ਵਿੱਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।

ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿੱਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ। ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿੱਚ ਵੱਡੀ ਆਈ.ਟੀ.ਸੀ ਬਕਾਇਆ ਹੈ। ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ ‘ਤੇ ਜ਼ਿਲ੍ਹਿਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...