September 27, 2026, 8:04 pm
----------- Advertisement -----------
HomeNewsEducationਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲਾਂ 'ਚ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ...

ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲਾਂ ‘ਚ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਸਮੇਤ 3 ਨੂੰ ਮੁਅੱਤਲ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 30 ਮਈ: ਪੰਜਾਬ ਦਾ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਸ੍ਰੀ ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਜਿਸ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ ਜਿਸ ਉਪਰੰਤ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਿਤਾਬਾਂ ਦੀ ਵੰਡ ਬਾਰੇ ਡਾਟਾ ਲੈ ਕੇ ਪੇਸ਼ ਹੋਣ ਲਈ ਕਿਹਾ ਗਿਆ।

ਡਾਟੇ ਨੂੰ ਵਾਚਣ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਹਪ੍ਰਵਾਹੀ ਕਾਰਨ 3500 ਕਿਤਾਬਾਂ ਛਾਪਣ ਤੋਂ ਰਹਿ ਗਈਆਂ ਜਿਸ ਕਾਰਨ ਡੇਰਾ ਬਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਪ੍ਰਾਪਤ ਨਹੀਂ ਹੋਈਆਂ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਮੈਨੇਜਰ ਮੋਹਾਲੀ ਡਿੱਪੂ ਭਗਵਾਨ ਸਿੰਘ, ਸ੍ਰੀ ਲਖਨ ਸਿੰਘ ਡਿਪਟੀ ਮੈਨੇਜਰ ਮੋਹਾਲੀ ਡਿੱਪੂ ਅਤੇ ਜਸਪ੍ਰੀਤ ਸਿੰਘ ਅੰਕੜਾ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਜਾਵੇ ਅਤੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ (ਐਲੀਮੈਂਟਰੀ) ਅਤੇ ਬਲਾਕ ਸਿੱਖਿਆ ਅਫ਼ਸਰ ਨੂੰ ਸ਼ੋਅ ਕਾਜ਼ ਨੋਟਿਸ ਜਾਰੀ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...