May 25, 2026, 1:32 pm
----------- Advertisement -----------
HomeNewsBreaking Newsਪੰਜਾਬ ਵਜ਼ਾਰਤ ਨੂੰ ਮਿਲੇ ਦੋ ਨਵੇਂ ਮੰਤਰੀ, ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ...

ਪੰਜਾਬ ਵਜ਼ਾਰਤ ਨੂੰ ਮਿਲੇ ਦੋ ਨਵੇਂ ਮੰਤਰੀ, ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਗਵਰਨਰ ਨੇ ਚੁਕਾਈ ਸਹੁੰ

Published on

----------- Advertisement -----------

ਚੰਡੀਗੜ੍ਹ, 31 ਮਈ 2023 – ਮਾਨ ਦੀ ਅਗਵਾਰੀ ਵਾਲੀ ਸਰਕਾਰ ਦੀ ਪੰਜਾਬ ਵਜ਼ਾਰਤ ਨੂੰ ਦੋ ਨਵੇਂ ਮੰਤਰੀ ਮਿਲ ਗਏ ਹਨ। ਪੰਜਾਬ ਕੈਬਨਿਟ ਨੂੰ ਮਿਲੇ ਦੋਵਾਂ ਨਵੇਂ ਮੰਤਰੀਆਂ ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਰਾਜਪਾਲ ਪੰਜਾਬ ਦੇ ਵਲੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ।

ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ।

ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ।

ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ: ਵਿਜੇ ਸਿੰਗਲਾ ਅਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।

ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼ਾਨਦਾਰ ਕੰਮ ਕਰਨ ਦਾ ਇਨਾਮ ਦਿੱਤਾ ਗਿਆ ਹੈ। ਜ਼ਿਮਨੀ ਚੋਣਾਂ ਵਿੱਚ ਨਾ ਸਿਰਫ਼ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚੋਂ ਸਭ ਤੋਂ ਵੱਧ ਲੀਡ ਮਿਲੀ, ਸਗੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਵੀ ਮੁਕਾਬਲਾ ਕੀਤਾ ਸੀ। ਜਿਸ ਦਾ ਹੁਣ ਇਨਾਮ ਵੀ ਮਿਲਿਆ। ਮਜੀਠੀਆ ਨੇ ਬਲਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ ਪਰ ਬਲਕਾਰ ਨੇ ਜ਼ੋਰਦਾਰ ਮੁਕਾਬਲਾ ਕੀਤਾ।

ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ ਹੈ। ਖੁੱਡੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਉਨ੍ਹਾਂ ਦੇ ਹੀ ਘਰੇਲੂ ਹਲਕੇ ਲੰਬੀ ਦੀ ਸੀਟ ਤੋਂ ਹਰਾ ਕੇ ਅਸੰਭਵ ਨੂੰ ਸੰਭਵ ਬਣਾ ਕੇ ਇਤਿਹਾਸ ਰਚਿਆ।

ਕੈਬਨਿਟ ਦੇ ਮਾਪਦੰਡਾਂ ਮੁਤਾਬਕ ਪੰਜਾਬ ਵਿੱਚ ਸੀਟਾਂ ਦੇ ਹਿਸਾਬ ਨਾਲ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ ਪਰ ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਕੈਬਨਿਟ ਮੰਤਰੀ ਹਨ। ਹੁਣ ਵੀ ਮੰਤਰੀ ਨਿੱਝਰ ਦੇ ਅਸਤੀਫੇ ਅਤੇ 2 ਮੰਤਰੀਆਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਦੇ ਬਾਵਜੂਦ 2 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਇਨ੍ਹਾਂ ਨੂੰ ਭਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...