November 19, 2026, 4:28 pm
----------- Advertisement -----------
HomeNewsBreaking Newsਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ...

ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 31 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।
ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...