October 19, 2026, 1:08 am
----------- Advertisement -----------
HomeNewsBreaking Newsਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ...

ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਹੋਈ ਪੂਰੀ, ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5.4 ਕਰੋੜ ਦੇ ਡੇਟਾ ਪੈਕੇਜ ਦੀ ਸਹੂਲਤ

Published on

----------- Advertisement -----------

ਚੰਡੀਗੜ੍ਹ, 31 ਮਈ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...