ਪਾਕਿਸਤਾਨ ਨੂੰ ਇਸ ਗੱਲ ਦੀ ਗਾਰੰਟੀ ਦੇਣੀ ਪਵੇਗੀ ਕਿ ਉਸ ਦੀ ਟੀਮ ਅਕਤੂਬਰ ਵਿੱਚ ਵਨਡੇ ਵਿਸ਼ਵ ਕੱਪ ਖੇਡਣ ਲਈ ਭਾਰਤ ਆ ਰਹੀ ਹੈ ਜਾਂ ਨਹੀਂ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਦੇ ਪ੍ਰਧਾਨ ਗ੍ਰੇਗ ਬਾਰਕਲੇ ਅਤੇ ਸੀਈਓ ਜਿਓਫ ਐਲਾਰਡਾਈਸ ਇਸ ਬਾਰੇ ਪਾਕਿਸਤਾਨ ਕ੍ਰਿਕਟ ਕੰਟਰੋਲ ਬੋਰਡ (ਪੀਸੀਬੀ) ਤੋਂ ਭਰੋਸਾ ਲੈਣ ਲਈ ਲਾਹੌਰ ਪਹੁੰਚ ਗਏ ਹਨ। ਇੱਕ ਰੋਜ਼ਾ ਵਿਸ਼ਵ ਕੱਪ ਭਾਰਤ ਵਿੱਚ 5 ਅਕਤੂਬਰ ਤੋਂ ਸ਼ੁਰੂ ਹੋਣਾ ਹੈ।
ਹਾਲ ਹੀ ਵਿੱਚ ਪੀਸੀਬੀ ਪ੍ਰਧਾਨ ਨਜਮ ਸੇਠੀ ਨੇ ਕਿਹਾ ਸੀ ਕਿ ਜੇਕਰ ਟੀਮ ਇੰਡੀਆ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਹੈ ਤਾਂ ਪਾਕਿਸਤਾਨ ਵੀ ਵਿਸ਼ਵ ਕੱਪ ਦਾ ਦੌਰਾ ਨਹੀਂ ਕਰੇਗਾ। ਏਸ਼ੀਆ ਕੱਪ ਵਿਸ਼ਵ ਕੱਪ ਤੋਂ ਪਹਿਲਾਂ ਸਤੰਬਰ ‘ਚ ਹੋਣਾ ਹੈ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਕਰ ਰਿਹਾ ਹੈ। ਭਾਰਤ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਹ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰ ਸਕਦਾ। ਅਜਿਹੇ ‘ਚ ਏਸ਼ੀਆ ਕੱਪ ਨੂੰ ਕਿਸੇ ਨਿਰਪੱਖ ਸਥਾਨ ਜਾਂ ਕਿਸੇ ਹੋਰ ਦੇਸ਼ ‘ਚ ਕਰਵਾਉਣ ਦੀ ਗੱਲ ਚੱਲ ਰਹੀ ਹੈ। ਹਾਲਾਂਕਿ ਏਸ਼ੀਅਨ ਕ੍ਰਿਕਟ ਕੌਂਸਲ (ਏ. ਸੀ. ਸੀ.) ਵੱਲੋਂ ਅਜੇ ਤੱਕ ਕੋਈ ਸਪੱਸ਼ਟ ਬਿਆਨ ਨਹੀਂ ਦਿੱਤਾ ਗਿਆ ਹੈ।












