September 9, 2026, 3:02 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ 'ਟੈਲੀਫੋਨ' ਚੋਣ ਨਿਸ਼ਾਨ ਹੋਇਆ ਅਲਾਟ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ‘ਟੈਲੀਫੋਨ’ ਚੋਣ ਨਿਸ਼ਾਨ ਹੋਇਆ ਅਲਾਟ

Published on

----------- Advertisement -----------
  • ਟੈਲੀਫੋਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 13 ਜਨਵਰੀ 2022: ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਨੂੰ ਮਿਲੇ ਚੋਣ ਨਿਸ਼ਾਨ ਟੈਲੀਫੋਨ ਦੀ ਸੂਚਨਾ ਮੀਡੀਆ ਨੂੰ ਸਾਂਝੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਿਲਿਆ ਨਵਾਂ ਚੋਣ ਨਿਸ਼ਾਨ ਟੈਲੀਫੋਨ ਸ਼ੁੱਭ ਸ਼ਗੁਨ ਹੈ।

ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਟੈਲੀਫੋਨ ਵਿਗਿਆਨ ਦੀ ਸਭ ਤੋਂ ਸ਼ਾਨਦਾਰ ਖੋਜ ਹੈ ਅਤੇ ਟੈਲੀਫੋਨ ਜਿਥੇ ਸਮੁੱਚੇ ਵਿਸ਼ਵ ਦੇ ਵਿਕਾਸ ਵਿੱਚ ਸੰਚਾਰ ਦਾ ਵੱਡਾ ਮਾਧਿਅਮ ਹੈ ਉਥੇ ਹੀ ਟੈਲੀਫੋਨ ਆਪਸੀ ਭਾਈਚਾਰਕ ਸਾਂਝ ਵਧਾਉਣ ਦਾ ਵੀ ਬਿਹਤਰੀਨ ਜਰੀਆ ਹੈ। ਪਾਰਟੀ ਦੀ ਸਮੁੱਚੀ ਲੀਡਰਸਿ਼ਪ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਿਲੇ ਟੈਲੀਫੋਨ ਚੋਣ ਨਿਸ਼ਾਨ ਤੇ ਖ਼ੁਸੀ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਪੰਜਾਬ ਦੇ ਲੋਕ ਇਕ ਉਮੀਦ ਦੀ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੋਂ ਜੋ ਉਮੀਦਾਂ ਹਨ ਪਾਰਟੀ ਉਨ੍ਹਾਂਤੇ ਖਰਾ ਉਤਰ ਕੇ ਵਿਖਾਵੇਗੀ।

ਜਿ਼ਕਰਯੋਗ ਹੈ ਕਿ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਸਿਆਸੀ ਪਾਰਟੀਆਂ ਦਾ ਮੁਕਾਬਲਾ ਕਰਨ ਲਈ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨਾਲ ਚੋਣ ਸਮਝੌਤਾ ਕੀਤਾ ਗਿਆ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਪੰਥਕ ਪਾਰਟੀ ਹੈ ਅਤੇ ਸਾਡਾ ਮੁੱਖ ਮਨੋਰਥ ਪੰਜਾਬ ਦੇ ਰੌਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸਮੁੱਚੇ ਪੰਜਾਬ ਵਿੱਚ ਬੂਥ ਪੱਧਰ ਤੱਕ ਦਾ ਜਥੇਬੰਦਕ ਢਾਂਚਾ ਮਜਬੂਤ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥ ਅਤੇ ਪੰਜਾਬੀ ਵਿਰੋਧੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਕ ਵੱਡੀ ਜਿੱਤ ਹਾਸਿਲ ਕਰਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...