October 12, 2026, 10:50 am
----------- Advertisement -----------
HomeNewsLatest Newsਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਯੈਲੋ ਅਲਰਟ

Published on

----------- Advertisement -----------

ਇਸ ਸਾਲ ਮਈ ਦੇ ਮਹੀਨੇ ਬੇਮੌਸਮੀ ਬਰਸਾਤ ਦਾ ਦੌਰ ਦੇਖਣ ਨੂੰ ਮਿਲਿਆ ਹੈ। ਇਸ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਵਾਸੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਹੁਣ ਜੂਨ ਦੇ ਪਹਿਲੇ ਹਫ਼ਤੇ ਵੀ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿਖੇ ਆਉਣ ਵਾਲੇ 5 ਦਿਨਾਂ ਲਈ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 1 ਜੂਨ ਦੇ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਜਿਸ ਦੇ ਮੁਤਾਬਕ 1 ਜੂਨ 2023 ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 2,3,4 ਅਤੇ 5 ਜੂਨ ਦੇ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ।
ਰਾਸ਼ਟਰੀ ਰਾਜਧਾਨੀ ‘ਚ ਵੀ ਲੋਕਾਂ ਨੇ ਠੰਡ ਦੇ ਨਾਲ ਜੂਨ ਦੀ ਸ਼ੁਰੂਆਤ ਦੇਖੀ। ਆਸਮਾਨ ‘ਚ ਬੱਦਲ ਛਾਏ ਰਹੇ। ਸ਼ਹਿਰ ਦੇ ਮੁੱਖ ਮੌਸਮ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਨੇ ਵੀਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਛੇ ਡਿਗਰੀ ਘੱਟ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਦਿੱਲੀ ਦਾ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਜੂਨ ਦੇ ਪਹਿਲੇ ਹਫਤੇ ‘ਚ ਹੀ ਹੌਲੀ-ਹੌਲੀ ਗਰਮੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦੇ ਅਲਰਟ ਮੁਤਾਬਕ ਇਸ ਮਹੀਨੇ ਦੀ 7 ਜੂਨ ਤੱਕ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...