November 22, 2026, 11:39 pm
----------- Advertisement -----------
HomeNewsLatest Newsਪਟਿਆਲਾ ਦੇ ਪਿੰਡ ਲਲੀਨਾ ਦੀ 8 ਏਕੜ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਜਾਇਜ਼...

ਪਟਿਆਲਾ ਦੇ ਪਿੰਡ ਲਲੀਨਾ ਦੀ 8 ਏਕੜ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ

Published on

----------- Advertisement -----------

ਪਟਿਆਲਾ, 1 ਜੂਨ: ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੇ ਪਿੰਡ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਕੁਲ ਰਕਬਾ 8 ਏਕੜ 5 ਕਨਾਲ 1 ਮਰਲਾ ਨਾਜਾਇਜ਼ ਕਬਜਾ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਵੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ।
ਅਮਨਦੀਪ ਕੌਰ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਰਹਿਨੁਮਾਈ ਹੇਠ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਰਿਹਾ ਹੈ। ਇਸੇ ਤਹਿਤ ਹੀ ਗ੍ਰਾਮ ਪੰਚਾਇਤ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ।
ਇਸ ਮੌਕੇ ਬੀ.ਡੀ.ਪੀ.ਓ. ਸਨੌਰ ਮਹਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਕਾਨੂੰਗੋ ਸੁਖਵਿੰਦਰ ਕੁਮਾਰ, ਥਾਣਾ ਮੁਖੀ ਗੁਰਪ੍ਰੀਤ ਸਿੰਘ, ਪਟਵਾਰੀ ਸ਼ਿਵਦਰਸ਼ਨ ਅਤੇ ਹੋਰ ਮੁਲਾਜਮ ਮੌਜੂਦ ਸਨ।

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...