June 30, 2026, 6:14 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ‘ਸਾਕਾ ਨੀਲਾਤਾਰਾ ਵਰੇਗੰਢ’ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ...

ਪੰਜਾਬ ਪੁਲਿਸ ਨੇ ‘ਸਾਕਾ ਨੀਲਾਤਾਰਾ ਵਰੇਗੰਢ’ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਖਿੱਚੀ ਤਿਆਰੀ

Published on

----------- Advertisement -----------

ਚੰਡੀਗੜ, 1 ਜੂਨ: ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ- ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ, ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰਾਜ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ।

ਵੀਰਵਾਰ ਨੂੰ, ਸੀਪੀਜ/ਐਸਐਸਪੀਜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਪਾਅ ਵਜੋਂ ਆਪਣੇ ਸਬੰਧਤ ਜਿਲਿਆਂ ਦੇ ਸੰਵੇਦਨਸ਼ੀਲ ਅਤੇ ਗੜਬੜੀ ਦੀ ਸੰਭਾਵਨਾ ਵਾਲੇ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੱਢੇ। ਸਾਰੇ 28 ਪੁਲਿਸ ਜ਼ਿਲਿਆਂ ਵਿੱਚ 192 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦੇ ਹੋਏ 110 ਫਲੈਗ ਮਾਰਚ ਕੱਢੇ ਗਏ।

ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਅਮਲ ਵਿੱਚ ਲਿਆਂਦਾ ਗਿਆ ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਦੱਸਿਆ ਕਿ ਸੀਪੀਜ/ਐਸਐਸਪੀਜ ਨੂੰ ਆਪੋ-ਆਪਣੇ ਜਿਲਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਟੀਮਾਂ ਨੇ ਫਲੈਗ ਮਾਰਚ ਦੌਰਾਨ 368 ਸ਼ੱਕੀ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ।

ਉਨਾਂ ਕਿਹਾ ਕਿ ਇਸ ਵਿਸ਼ੇਸ਼ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ ਵਧਾਉਣਾ ਹੈ।

ਅਰਪਿਤ ਸ਼ੁਕਲਾ ਨੇ ਕਿਹਾ, “ਪੰਜਾਬ ਪੁਲਿਸ ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਸਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਏਗੀ, ਜਿਸ ਲਈ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।”

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਘੁਸਪੈਠ ਨੂੰ ਰੋਕਣ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਸਮੇਤ ਅਹਿਮ ਥਾਵਾਂ ‘ਤੇ ਪੁਲਿਸ ਟੀਮਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਤੇ ਮੁਸਤੈਦੀ ਵਧਾਉਣ ਅਤੇ ਆਉਣ ਵਾਲੇ/ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...