ਪੀਸੀਐਸ ਅਧਿਕਾਰੀ ਮਨਦੀਪ ਕੌਰ ਨੂੰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮਲੇਰਕੋਟਲਾ ਤੋਂ ਬਦਲ ਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਬਠਿੰਡਾ ਲਾਇਆ ਗਿਆ ਹੈ।
ਦੱਸ ਦਈਏ ਕਿ ਅੱਜ ਸਵੇਰੇ ਇਸ ਅਹੁਦੇ ‘ਤੇ ਆਈਏਐਸ ਪਲਵੀ ਦਾ ਤਬਾਦਲਾ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਦਾ ਤਬਾਦਲਾ ਰੱਦ ਕਰਕੇ ਪੀਸੀਐਸ ਮਨਦੀਪ ਕੌਰ ਦਾ ਇੱਥੇ ਤਬਾਦਲਾ ਕਰ ਦਿੱਤਾ ਗਿਆ ਹੈ। ਆਈਏਐਸ ਪਲਵੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਵਜੋਂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।












