August 3, 2026, 1:46 am
----------- Advertisement -----------
HomeNewsEntertainmentਲੋਹੜੀ ਦੇ ਮੌਕੇ ਸ਼ਿਲਪਾ ਸ਼ੈੱਟੀ ਨੇ ਜਿਮ 'ਚ ਪਾਇਆ ਜ਼ਬਰਦਸਤ ਭੰਗੜਾ, ਦੇਖੋ...

ਲੋਹੜੀ ਦੇ ਮੌਕੇ ਸ਼ਿਲਪਾ ਸ਼ੈੱਟੀ ਨੇ ਜਿਮ ‘ਚ ਪਾਇਆ ਜ਼ਬਰਦਸਤ ਭੰਗੜਾ, ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਕੁਈਨ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਦੀ ਕਵੀਨ ਬਣ ਚੁੱਕੀ ਹੈ, ਇਕ ਤੋਂ ਬਾਅਦ ਇਕ ਸ਼ਿਲਪਾ ਦੀਆਂ ਧਮਾਕੇਦਾਰ ਵੀਡੀਓਜ਼ ਫੈਨਜ਼ ਨੂੰ ਕਮੈਂਟ ਕਰਨ ਲਈ ਮਜਬੂਰ ਕਰ ਰਹੀਆਂ ਹਨ। ਹਾਲ ਹੀ ‘ਚ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਸ਼ਿਲਪਾ ਜਿਮ ‘ਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ। ਅੱਜ ਲੋਹੜੀ ਵਾਲੇ ਦਿਨ ਉਸ ਦੀ ਇਹ ਵੀਡੀਓ ਇੰਟਰਨੈੱਟ ‘ਤੇ ਛਾਈ ਹੋਈ ਹੈ। ਪ੍ਰਸ਼ੰਸਕ ਇਸ ਵੀਡੀਓ ‘ਤੇ ਜ਼ਬਰਦਸਤ ਲਾਈਕਸ ਅਤੇ ਟਿੱਪਣੀਆਂ ਦੀ ਵਰਖਾ ਕਰ ਰਹੇ ਹਨ।

https://www.instagram.com/reel/CYqEur-BTCU/?utm_source=ig_embed&ig_rid=6ad4f161-c131-4a95-ba8e-f22e1d6bf7bb

ਇਸ ਵੀਡੀਓ ਦੇ ਨਾਲ ਸ਼ਿਲਪਾ ਨੇ ਕੈਪਸ਼ਨ ਦਿੱਤਾ ਹੈ, ” ਭੰਗੜਾ ਤਾਂ ਸਜਦਾ ਹੈ ਜਦੋਂ ਤੁਸੀਂ ਆਪਣਾ ਮਨਪਸੰਦ ਬਾਲੀਵੁੱਡ ਗੀਤ ਜਾਂ ਪੰਜਾਬੀ ਗੀਤ ਟਰੈਕ ਚੁਣਦੇ ਹੋ ਅਤੇ ਖੁਸ਼ ਹੋ ਜਾਂਦੇ ਹੋ। ਲੋਹੜੀ ਦੀ ਲੱਖ ਲੱਖ ਵਧਾਈਆਂ… ਲੋਹੜੀ ਮੁਬਾਰਕ… ਹਣ ਥੋੜਾ ਲੱਕ ਨੂੰ ਹਿਲਾਓ Happyyyyyy Lohri।” ਸ਼ਿਲਪਾ ਇਸ ਵੀਡੀਓ ਦੇ ਵਿੱਚ ਇੱਕ ਗੁਲਾਬੀ ਰੰਗ ਦੇ ਜਿਮ ਆਊਟਫਿਟ ‘ਚ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਵਿੱਚ ਉਹ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦੀ ਹੋਈ ਵਿਖਾਈ ਦੇ ਰਹੀ ਹੈ। ਸ਼ਿਲਪਾ ਨੇ ਆਪਣੇ ਫੈਨਜ਼ ਨੂੰ ਇੰਸਟਾ ਸਟੋਰੀ ‘ਤੇ ਵੀ ਲੋਹੜੀ ਦੀ ਵਧਾਈ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸ਼ਿਲਪਾ ਇੰਡੀਆਜ਼ ਗੌਟ ਟੈਲੇਂਟ ਦੇ ਸ਼ੋਅ ਵਿੱਚ ਜੱਜ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। ਉਸ ਦੇ ਸੈੱਟ ਤੋਂ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਸੈੱਟ ‘ਤੇ ਕਿਰਨ ਖੇਰ ਬਾਦਸ਼ਾਹ ਅਤੇ ਸ਼ਿਲਪਾ ਸ਼ੈੱਟੀ ਦੀ ਕੈਮਿਸਟਰੀ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...