September 14, 2026, 7:49 pm
----------- Advertisement -----------
HomeNewsLatest Newsਭਾਰਤ ਚੌਥੀ ਵਾਰ ਬਣਿਆ ਜੂਨੀਅਰ ਏਸ਼ੀਆ ਹਾਕੀ ਚੈਂਪੀਅਨ, ਫਾਈਨਲ 'ਚ ਪਾਕਿਸਤਾਨ ਨੂੰ...

ਭਾਰਤ ਚੌਥੀ ਵਾਰ ਬਣਿਆ ਜੂਨੀਅਰ ਏਸ਼ੀਆ ਹਾਕੀ ਚੈਂਪੀਅਨ, ਫਾਈਨਲ ‘ਚ ਪਾਕਿਸਤਾਨ ਨੂੰ 2-1 ਨਾਲ ਹਰਾਇਆ

Published on

----------- Advertisement -----------

ਭਾਰਤੀ ਜੂਨੀਅਰ ਹਾਕੀ ਟੀਮ ਨੇ ਆਪਣਾ ਦਬਦਬਾ ਜਾਰੀ ਰੱਖਦਿਆਂ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਆਪਣਾ ਚੌਥਾ ਏਸ਼ੀਆ ਕੱਪ ਖਿਤਾਬ ਜਿੱਤ ਲਿਆ ਹੈ। ਅੰਗਦ ਬੀਰ ਸਿੰਘ ਨੇ 13ਵੇਂ ਮਿੰਟ ਵਿੱਚ, ਅਰਿਜੀਤ ਸਿੰਘ ਨੇ 20ਵੇਂ ਮਿੰਟ ਵਿੱਚ ਗੋਲ ਕੀਤਾ। ਪਾਕਿਸਤਾਨ ਲਈ ਇਕਲੌਤਾ ਗੋਲ ਅਬਦੁਲ ਬਸ਼ਾਰਤ ਨੇ 37ਵੇਂ ਮਿੰਟ ‘ਚ ਕੀਤਾ। ਇਸ ਟੂਰਨਾਮੈਂਟ ‘ਚ ਅਜੇਤੂ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੇ ਮਲੇਸ਼ੀਆ ‘ਚ ਹੋਣ ਵਾਲੇ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫ. ਆਈ. ਐੱਚ.) ਦੇ ਪੁਰਸ਼ ਜੂਨੀਅਰ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 2004, 2008 ਅਤੇ 2015 ਵਿੱਚ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖਿਤਾਬ ਜਿੱਤਿਆ ਸੀ। ਪਾਕਿਸਤਾਨ ਨੇ ਇਹ ਟੂਰਨਾਮੈਂਟ ਤਿੰਨ ਵਾਰ (1987, 1992 ਅਤੇ 1996) ਜਿੱਤਿਆ ਹੈ।
ਦੱਸ ਦਈਏ ਕਿ ਆਖ਼ਰੀ ਕੁਆਰਟਰ ਵਿੱਚ ਪਾਕਿਸਤਾਨ ਨੇ ਬਰਾਬਰੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਭਾਰਤੀ ਡਿਫੈਂਸ ਡਟਿਆ ਰਿਹਾ। ਭਾਰਤੀ ਕਪਤਾਨ ਉੱਤਮ ਸਿੰਘ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ। ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਨੇ ਟੀਮ ਦੇ ਖਿਡਾਰੀਆਂ ਨੂੰ 2-2 ਲੱਖ ਰੁਪਏ ਅਤੇ ਸਹਾਇਕ ਸਟਾਫ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...