November 12, 2026, 2:36 am
----------- Advertisement -----------
HomeNewsਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਣੇ ਬਾਦਲ...

ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਣੇ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ‘ਚ ਹੋਏ ਸ਼ਾਮਲ

Published on

----------- Advertisement -----------

ਜ਼ੀਰਕਪੁਰ : ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਕੀਤਾ।

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਪਾਲ ਸਿੰਘ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੁੰ ਬਹੁਤ ਵੱਡਾ ਬਲ ਮਿਲਿਆ ਹੈ। ਉਹਨਾਂ ਨੇ ਜਸਪਾਲ ਸਿੰਘ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਆਵਾਜ਼ ਹੈ ਤੇ ਲੋਕਾਂ ਦੇ ਹੱਕਾਂ ਵਾਸਤੇ ਲੜਦੀ ਹੈ ਜਦੋਂ ਕਿ ਹੋਰ ਪਾਰਟੀਆਂ ਵਿਚ ਫੈਸਲੇ ਦਿੱਲੀ ਤੋਂ ਹੁੰਦੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਜੋ ਕਰ ਰਹੀ ਹੈ, ਇਹ ਉਸਨੇ ਪੱਛਮੀ ਬੰਗਾਲ ਵਿਚ ਵੀ ਕੀਤਾ ਸੀ ਪਰ ਸੂਬੇ ਦੇ ਵੋਟਰਾਂ ਨੇ ਆਪਣੀ ਖੇਤਰੀ ਪਾਰਟੀ ਟੀ ਐਮ ਸੀ ਚੁਣੀ ਸੀ ਤੇ ਭਾਜਪਾ ਨੁੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਇਤਿਹਾਸ ਦੁਹਰਾਉਣਗੇ ਤੇ ਭਾਜਪਾ ਨੁੰ ਮੂੰਹ ਦੀ ਖਾਣੀ ਪਵੇਗੀ।

ਬਾਦਲ ਨੇ ਕਿਹਾ ਕਿ ਇਸ ਵੇਲੇ ਇਹ ਤਿੰਨੇ ਪਾਰਟੀਆਂ ਪੰਜਾਬ ’ਤੇ ਹਮਲਾ ਕਰ ਰਹੀਆਂ ਹਨ ਜਿਹਨਾਂ ਨੇ ਪਿਛਲੇ ਦਿਨਾਂ ਵਿਚ ਪੰਜਾਬ ਵਿਰੋਧੀ ਫੈਸਲੇ ਲਏ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹੀ ਵੇਖ ਲਵੋ, ਉਹਨਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਮੰਗਿਆ ਤੇ ਐਸ ਵਾਈ ਐਲ ਨਹਿਰ ਬਣਾਉਣ ਦੀ ਵਕਾਲਤ ਕੀਤੀ ਤੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੁੰਨ ਬਣਾਏ ਜਿਸਦੇ ਖਿਲਾਫ ਦੇਸ਼ ਦੇ ਕਿਸਾਨਾਂ ਨੇ ਜ਼ੋਰਦਾਰ ਅੰਦੋਲਨ ਵਿੱਢਿਆ ਤੇ ਅੰਤ ਨੁੰ ਇਹ ਖਾਰਜ ਕਰਨੇ ਪਏ। ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਪੰਜਾਬ ਨੁੰ ਲੁੱਟਿਆ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਲੋਕਾਂਨੂੰ ਝੂਠੇ ਵਾਅਦੇ ਕੀਤੇ ਤੇ ਇਹਨਾਂ ਦਾ ਇਕੋ ਇਕ ਏਜੰਡਾ ਪੰਜਾਬ ਨੁੰ ਲੁੱਟਣਾ ਰਿਹਾ ਹੈ ਤੇ ਇਹ ਸਿਰਫ ਅਕਾਲੀ ਦਲ ਹੈ ਜੋ ਲੋਕਾਂ ਦੀ ਸੇਵਾ ਕਰਦਾ ਹੈ।

ਆਪ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਈ ਲੋਕਾਂ ਦੀ ਰਾਇ ਪੁੱਛਣ ਬਾਰੇ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ
ਬਾਦਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤੇ ਇਹ ਸਾਰਾ ਡਰਾਮਾ ਲੋਕਾਂ ਨੁੰ ਮੂਰਖ ਬਣਾਉਣ ਵਾਸਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਇਕ ਡੰਮੀ ਚੇਹਰਾ ਪੇਸ਼ ਕਰਨਾ ਚਾਹੁੰਦੇ ਹਨ ਤੇਲੋਕਾਂ ਏਜੰਡਾ ਇਹ ਹੈ ਕਿ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ। ਉਹਨਾਂ ਕਿਹਾ ਕਿ ਆਪ ਦੇ ਗਾਣੇ ਤੋਂ ਇਹ ਸਾਬਤ ਹੋ ਜਾਂਦਾ ਹੈ ਜਿਸ ਵਿਚ ਸਿਰਫ ਕੇਜਰੀਵਾਲ, ਕੇਜਰੀਵਾਲ, ਕੇਜਰੀਵਾਲ ਸ਼ਬਦ ਹੀ ਵਰਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਆਗੂਆਂ ਨੁੰ ਅਣਡਿੱਠ ਕਰ ਕੇ ਰਾਘਵ ਚੱਢਾ ਪੰਜਾਬ ਆ ਕੇ ਪ੍ਰੈਸ ਕਾਨਫਰੰਸਾਂ ਕਰ ਰਿਹੈ। ਉਹਨਾਂ ਕੇਜਰੀਵਾਲ ਨੁੰ ਪੁੱਛਿਆ ਕਿ ਕੀ ਉਹ ਸਮਝਦੇ ਹਨ ਕਿ ਪੰਜਾਬੀ ਮੂਰਖ ਹਨ ਤੇ ਆਪਣੇ ਸੂਬੇ ਵਾਸਤੇ ਕੁਝ ਨਹੀਂ ਸੋਚ ਸਕਦੇ ?

ਇਕ ਹੋਰ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਤੇ ਆਪ ਨਾਲ ਵੱਖੋ ਵੱਖ ਸੀਟਾਂ ’ਤੇ ਹੈ ਅਤੇ ਭਾਜਪਾ ਦਾ ਕਿਤੇ ਵੀ ਨਾਮੋ ਨਿਸ਼ਾਨ ਨਹੀਂ ਹੈ। ਕਿਸਾਨਾਂ ਵੱਲੋਂ ਚੋਣਾਂ ਲੜਨ ਬਾਰੇ ਬਾਦਲ ਨੇ ਕਿਹਾ ਕਿ ਹਰ ਕਿਸੇ ਨੁੰ ਚੋਦਾਂ ਲੜਨ ਦਾ ਹੱਕ ਹੈ ਤੇ ਹੁਣ ਕਿਸਾਨਾਂ ਦੀ ਜਥੇਬੰਦੀ ਜੋ ਚੋਣਾਂ ਲੜ ਰਹੀ ਹੈ, ਇਕ ਸਿਆਸੀ ਪਾਰਟੀ ਬਣ ਗਈ ਹੈ। ਉਹਨਾਂ ਕਿਹਾ ਕਿ ਪਿਛਲੀਆਂ ਚੋਣਾਂ ਵਾਂਗ ਆਪ ਇਸ ਵਾਰ ਵੀ ਟਿਕਟਾਂ ਵੇਚ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਵੱਲੋਂ ਚੁਣੇ ਆਪ ਦੇ ਐਮ ਪੀਜ਼ ਵਿਚੋਂ 3 ਤੇ ਕਈ ਐਮ ਐਲ ਏ ਇਹ ਕਹਿ ਕੇ ਪਾਰਟੀ ਛੱਡ ਗਏ ਕਿ ਕੇਜਰੀਵਾਲ ਤਾਨਾਸ਼ਾਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...