September 13, 2026, 5:53 am
----------- Advertisement -----------
HomeNewsLatest Newsਪੱਛਮੀ ਬੰਗਾਲ 'ਚ ਉਗਾਇਆ ਗਿਆ ਦੁਨੀਆ ਦਾ ਸਭ ਤੋਂ ਮਹਿੰਗਾ ਅੰਬ, 1...

ਪੱਛਮੀ ਬੰਗਾਲ ‘ਚ ਉਗਾਇਆ ਗਿਆ ਦੁਨੀਆ ਦਾ ਸਭ ਤੋਂ ਮਹਿੰਗਾ ਅੰਬ, 1 ਕਿਲੋ ਅੰਬ ਦੀ ਕੀਮਤ 3 ਲੱਖ ਰੁਪਏ ਦੇ ਕਰੀਬ

Published on

----------- Advertisement -----------

ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ‘ਮਿਆਜ਼ਾਕੀ’ ਅੰਬ ਦੀ ਕਾਸ਼ਤ ਕੀਤੀ ਜਾ ਰਹੀ ਹੈ।1 ਕਿਲੋ ਅੰਬ ਦੀ ਕੀਮਤ 2 ਲੱਖ 70 ਹਜ਼ਾਰ ਰੁਪਏ ਹੈ। ਜੇਕਰ ਇੱਕ ਕਿੱਲੋ ‘ਚ ਚਾਰ ਜਾਂ ਪੰਜ ਅੰਬ ਆਉਂਦੇ ਹਨ ਤਾਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇੱਕ ਅੰਬ ਦੀ ਕੀਮਤ 20 ਹਜ਼ਾਰ ਤੋਂ 25 ਹਜ਼ਾਰ ਰੁਪਏ ਤੱਕ ਹੋ ਸਕਦੀ ਹੈ। ਇਹ ਅਜਿਹੀ ਕੀਮਤ ਹੈ ਜੋ ਕਿਸੇ ਨੂੰ ਵੀ ਹੈਰਾਨ ਕਰ ਸਕਦੀ ਹੈ। ਪਰ ਕਈ ਅਜਿਹੇ ਅੰਬਾਂ ਦੇ ਸਵਾਦ ਦੀ ਕਦਰ ਕਰਨ ਵਾਲੇ ਹਨ, ਜੋ ਮੂਹੋ ਮੰਗੀ ਕੀਮਤ ਚੁਕਾਉਣ ਲਈ ਤਿਆਰ ਹਨ।
ਬੀਰਭੂਮ ਜ਼ਿਲ੍ਹੇ ਦੇ ਦੁਬਰਾਜਪੁਰ ਦੀ ਇੱਕ ਮਸਜਿਦ ਵਿੱਚ ਮਿਆਜ਼ਾਕੀ ਅੰਬ ਦਾ ਬੂਟਾ ਲਾਇਆ ਗਿਆ ਹੈ। ਇਸ ਅੰਬ ਦੇ ਬੂਟੇ ਨੂੰ ਦੇਖਣ ਲਈ ਸੂਬੇ ਭਰ ਤੋਂ ਲੋਕ ਇੱਥੇ ਆ ਰਹੇ ਹਨ। ਮੂਲ ਰੂਪ ਵਿੱਚ ਜਾਪਾਨ ਦੇ ਮਿਆਜ਼ਾਕੀ ਸ਼ਹਿਰ ਤੋਂ ਆਉਣ ਵਾਲੇ, ਅੰਬ ਦੀ ਇਹ ਕਿਸਮ ਅਪ੍ਰੈਲ ਅਤੇ ਅਗਸਤ ਦੇ ਵਿਚਕਾਰ ਉਗਾਈ ਜਾਂਦੀ ਹੈ। ਜਿਵੇਂ ਹੀ ਮੀਆਜ਼ਾਕੀ ਅੰਬ ਪੱਕਦਾ ਹੈ, ਇਹ ਲੋਕਾਂ ਨੂੰ ਹੈਰਾਨ ਕਰ ਦਿੰਦਾ ਹੈ। ਖਾਸ ਕਰਕੇ ਇਸ ਦਾ ਰੰਗ ਸਾਰਿਆਂ ਨੂੰ ਹੈਰਾਨ ਕਰ ਦਿੰਦਾ ਹੈ। ਇਸ ਦਾ ਰੰਗ ਜਾਮਨੀ ਹੁੰਦਾ ਹੈ। ਹਾਲਾਂਕਿ, ਇੱਕ ਵਾਰ ਜਦੋਂ ਇਹ ਪੂਰੀ ਤਰ੍ਹਾਂ ਪੱਕ ਜਾਂਦਾ ਹੈ, ਇਹ ਲਾਲ ਰੰਗ ਵਿੱਚ ਬਦਲ ਜਾਂਦਾ ਹੈ। ਇੱਕ ਮਿਆਜ਼ਾਕੀ ਅੰਬ ਦਾ ਭਾਰ ਲਗਭਗ 350 ਗ੍ਰਾਮ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...