June 8, 2026, 5:13 pm
----------- Advertisement -----------
HomeNewsLatest Newsਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ...

ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 3 ਜੂਨ: ਪੰਜਾਬ ਅਤੇ ਹਿਮਾਚਲ ਲਈ ਅਹਿਮ ਨੰਗਲ ਫਲਾਈਓਵਰ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਹਿੱਤ ਸੂਬੇ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫੈਸਲਾ ਕੀਤਾ ਹੈ ਕਿ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਜਾਣਕਾਰੀ ਕਰਨ ਲਈ ਉਹ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ। ਪੰਜਾਬ ਰਾਜ ਦੇ ਸਕੱਤਰੇਤ ਵਿਖੇ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਮਿੱਥੇ ਸਮੇਂ ਤੋਂ ਬਹੁਤ ਪਿੱਛੇ ਚਲ ਰਿਹਾ ਹੈ ਜਿਸ ਕਾਰਨ ਜਿੱਥੇ ਇਸ ਰਸਤੇ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਨਿੱਤ ਔਂਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਨੰਗਲ ਸ਼ਹਿਰ ਦੇ ਵਪਾਰ ਨੂੰ ਵੀ ਬਹੁਤ ਸੱਟ ਵੱਜੀ ਹੈ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਪੰਜਾਬ, ਉੱਤਰ ਰੇਲਵੇ ਦੇ ਅਧਿਕਾਰੀ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ, ਸਥਾਨਕ ਪ੍ਰਸ਼ਾਸਨ ਅਤੇ ਠੇਕੇਦਾਰ ਮੀਟਿੰਗ ਵਿੱਚ ਹਾਜ਼ਰ ਸਨ। ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਇਸ ਪ੍ਰਾਜੈਕਟ ਦੇ ਮੁਕੰਮਲ ਵਿੱਚ ਹੋ ਰਹੀ ਦੇਰੀ ਦੇ ਵੱਖ-ਵੱਖ ਕਾਰਨਾਂ ‘ਤੇ ਚਾਨਣਾ ਪਾਇਆ। ਇਸ ਪ੍ਰਾਜੈਕਟ ਦੇ ਸਮੇਂ ਤੋਂ ਪਛੜਣ ਦਾ ਸਭ ਤੋਂ ਵੱਡਾ ਕਾਰਨ ਰੇਲਵੇ ਵਿਭਾਗ ਵੱਲੋਂ ਦਿੱਤੀ ਜਾਣ ਵਾਲੀਆਂ ਪ੍ਰਵਾਨਗੀਆਂ ਅਤੇ ਇਸ ਪ੍ਰਾਜੈਕਟ ਵਿੱਚ ਵਰਤੋਂ ਹੋਣ ਵਾਲੇ ਸਮਾਨ ਦੀ ਗੁਣਵਤਾ ਸਬੰਧੀ ਪ੍ਰਵਾਨਗੀ ਦੇਣ ਵਾਲੀ ਸੰਸਥਾ ਵੱਲੋਂ ਕੀਤੀ ਜਾਣ ਵਾਲੀ ਦੇਰੀ ਹੈ।

ਸ੍ਰੀ ਬੈਂਸ ਨੇ ਇਸ ਮੌਕੇ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਆਪਣੇ ਮਿੱਥੇ ਸਮੇਂ ਤੋਂ ਬਹੁਤ ਪਛੜ ਗਿਆ ਹੈ ਜਿਸ ਲਈ ਹੁਣ ਉਹਨਾਂ ਨੂੰ ਨੰਗਲ ਫਲਾਈਓਵਰ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਜਲਦ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਹੋ ਸਕੇ। ਉਹਨਾਂ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਪ੍ਰਾਜੈਕਟ ਸਬੰਧੀ ਕੇਂਦਰ ਸਰਕਾਰ ਤੋਂ ਕੋਈ ਪ੍ਰਵਾਨਗੀ ਲੈਣ ਵਿੱਚ ਕੋਈ ਦਿੱਕਤ ਆ ਰਹੀ ਹੈ, ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਬਾਬਤ ਉਹ ਖੁਦ ਕੇਂਦਰ ਸਰਕਾਰ ਨਾਲ ਰਾਬਤਾ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...