November 12, 2026, 3:11 am
----------- Advertisement -----------
HomeNewsBreaking Newsਮਸ਼ਹੂਰ ਕੰਨੜ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ, 39 ਸਾਲ...

ਮਸ਼ਹੂਰ ਕੰਨੜ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌ+ਤ, 39 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Published on

----------- Advertisement -----------

ਨਵੀਂ ਦਿੱਲੀ, 4 ਜੂਨ 2023 – ਕੰਨੜ ਫਿਲਮ ਇੰਡਸਟਰੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਕੰਨੜ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਿਤਿਨ ਗੋਪੀ ਦਾ ਦਿਹਾਂਤ ਹੋ ਗਿਆ ਹੈ। 39 ਸਾਲਾ ਅਦਾਕਾਰ ਦੀ ਸ਼ੁੱਕਰਵਾਰ (2 ਜੂਨ) ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਿਤਿਨ ਦੇ ਅਚਾਨਕ ਦਿਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਪ੍ਰਸ਼ੰਸਕ ਵੀ ਉਨ੍ਹਾਂ ਨੂੰ ਭਾਰੀ ਦਿਲ ਅਤੇ ਨਮ ਅੱਖਾਂ ਨਾਲ ਯਾਦ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਨਿਤਿਨ ਗੋਪੀ ਬੈਂਗਲੁਰੂ ਸਥਿਤ ਆਪਣੇ ਘਰ ‘ਤੇ ਸੀ, ਜਦੋਂ ਅਚਾਨਕ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋਣ ਲੱਗਾ। ਅਭਿਨੇਤਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਉਹ ਹਸਪਤਾਲ ਵਿੱਚ ਦਮ ਤੋੜ ਗਿਆ ਅਤੇ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਿਆ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਡਾਕਟਰ ਨਿਤਿਨ ਨੂੰ ਬਚਾ ਨਹੀਂ ਸਕੇ।

ਨਿਤਿਨ ਗੋਪੀ ਕੰਨੜ ਫਿਲਮ ਅਤੇ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਨ। ਫਿਲਮ ‘ਹੈਲੋ ਡੈਡੀ’ ‘ਚ ਉਨ੍ਹਾਂ ਦੇ ਕਿਰਦਾਰ ਅਤੇ ਅਦਾਕਾਰੀ ਦੀ ਕਾਫੀ ਤਾਰੀਫ ਹੋਈ ਸੀ। ਇਸ ਤੋਂ ਇਲਾਵਾ ਨਿਤਿਨ ਕੇਰਲੀਦਾ ਕੇਸਰੀ, ਮੁਥਿਨੰਤ ਹੈਂਡਤੀ, ਨਿਸ਼ਬਧਾ ਵਰਗੀਆਂ ਫਿਲਮਾਂ ਵਿੱਚ ਵੀ ਨਜ਼ਰ ਆਏ। ਨਿਤਿਨ ਨੇ ਪ੍ਰਸਿੱਧ ਲੜੀਵਾਰ ਪੁਨਰ ਵਿਵਾਹ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਸ ਦਾ ਸ਼ੋਅ ਹਿੱਟ ਰਿਹਾ ਸੀ।

ਫਿਲਮਾਂ ਤੋਂ ਇਲਾਵਾ ਨਿਤਿਨ ਨੇ ਟੀਵੀ ‘ਤੇ ਵੀ ਕਾਫੀ ਕੰਮ ਕੀਤਾ ਹੈ। ਅਭਿਨੇਤਾ ਨੇ ਸੀਰੀਅਲ ਹਰ ਹਰ ਮਹਾਦੇਵ ਦੇ ਕੁਝ ਐਪੀਸੋਡਾਂ ਵਿੱਚ ਇੱਕ ਕੈਮਿਓ ਕੀਤਾ ਅਤੇ ਕਈ ਤਾਮਿਲ ਸ਼ੋਅ ਵਿੱਚ ਵੀ ਕੰਮ ਕੀਤਾ। ਨਿਤਿਨ ਦੇ ਨਿਰਦੇਸ਼ਨ ਨੂੰ ਲੈ ਕੇ ਵੀ ਕਈ ਯੋਜਨਾਵਾਂ ਸਨ। ਪਰ ਉਨ੍ਹਾਂ ਦੀ ਅਚਾਨਕ ਹੋਈ ਮੌਤ ਨੇ ਪੂਰੀ ਕੰਨੜ ਇੰਡਸਟਰੀ ਨੂੰ ਵੱਡਾ ਝਟਕਾ ਦਿੱਤਾ ਹੈ। ਨਿਤਿਨ ਦਾ ਜਾਣਾ ਕੰਨੜ ਫਿਲਮ ਇੰਡਸਟਰੀ ਲਈ ਬਹੁਤ ਵੱਡਾ ਘਾਟਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...