June 30, 2026, 7:43 pm
----------- Advertisement -----------
HomeNewsLatest Newsਜ਼ਮੀਨੀ ਪੱਧਰ 'ਤੇ ਕੰਮ 'ਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ...

ਜ਼ਮੀਨੀ ਪੱਧਰ ‘ਤੇ ਕੰਮ ‘ਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ, 4 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ ਗਿਣਤੀ ਵਿੱਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿੱਚ ਭੇਜਿਆ ਜਾ ਸਕੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿੱਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ।

ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹਿਆਂ ਤੋਂ ਇੱਕੋ ਜ਼ਿਲ੍ਹੇ ਵਿੱਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...