November 25, 2026, 1:20 pm
----------- Advertisement -----------
HomeNewsLatest Newsਬਜਰੰਗ, ਸਾਕਸ਼ੀ-ਵਿਨੇਸ਼ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ : ਗ੍ਰਹਿ ਮੰਤਰੀ ਤੋਂ...

ਬਜਰੰਗ, ਸਾਕਸ਼ੀ-ਵਿਨੇਸ਼ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ : ਗ੍ਰਹਿ ਮੰਤਰੀ ਤੋਂ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ

Published on

----------- Advertisement -----------

ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਹ ਮੀਟਿੰਗ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਹੋਈ। ਸ਼ਾਹ ਦੀ ਰਿਹਾਇਸ਼ ‘ਤੇ ਕਰੀਬ ਦੋ ਘੰਟੇ ਤੱਕ ਬੈਠਕ ਚੱਲੀ। ਖਾਪ ਪੰਚਾਇਤਾਂ ਵੱਲੋਂ ਕੇਂਦਰ ਨੂੰ 9 ਜੂਨ ਤੱਕ ਦਾ ਅਲਟੀਮੇਟਮ ਦਿੱਤੇ ਜਾਣ ਮਗਰੋਂ ਇਹ ਮੀਟਿੰਗ ਹੋਈ।

ਇਸ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਮਹਿਲਾ ਪਹਿਲਵਾਨ ਦੀ ਮਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਪਹਿਲਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਪੂਰੀ ਜਾਂਚ ਦਾ ਭਰੋਸਾ ਦਿੱਤਾ ਹੈ। ਸੂਤਰਾਂ ਮੁਤਾਬਕ ਇਹ ਪਹਿਲਵਾਨ ਹੀ ਸਨ ਜਿਨ੍ਹਾਂ ਨੇ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਇਹ ਮੀਟਿੰਗ ਹੋਈ। ਇਸ ਵਿੱਚ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਅਮਿਤ ਸ਼ਾਹ ਨੇ ਕਿਹਾ ਕਿ ਇਸ ਮਾਮਲੇ ‘ਚ ਕਾਨੂੰਨ ਆਪਣਾ ਕੰਮ ਕਰੇਗਾ। ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਪਹਿਲਵਾਨਾਂ ਨੂੰ ਜ਼ਰੂਰ ਪੁੱਛਿਆ ਕਿ ਕੀ ਪੁਲਿਸ ਨੂੰ ਆਪਣਾ ਕੰਮ ਕਰਨ ਦਾ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ? ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬਜਰੰਗ ਪੂਨੀਆ ਨੇ ਐਤਵਾਰ ਨੂੰ ਸੋਨੀਪਤ ਦੇ ਪਿੰਡ ਮੁੰਡਲਾਨਾ ‘ਚ ਹੋ ਰਹੀ ਸਰਵ ਸਮਾਜ ਦੀ ਮਹਾ ਪੰਚਾਇਤ ਨੂੰ ਵੱਡਾ ਫੈਸਲਾ ਲੈਣ ਤੋਂ ਰੋਕ ਦਿੱਤਾ। ਬਜਰੰਗ ਨੇ ਕਿਹਾ- ਮੈਂ ਗੁਰਨਾਮ ਚੜੂਨੀ (ਕਿਸਾਨ ਨੇਤਾ) ਨੂੰ ਅੱਜ ਕੋਈ ਫੈਸਲਾ ਨਾ ਲੈਣ ਦੀ ਬੇਨਤੀ ਕਰਾਂਗਾ। ਅਸੀਂ ਖਿਡਾਰੀਆਂ ਦੀ ਤਰਫੋਂ ਪੰਚਾਇਤ ਕਰਵਾਵਾਂਗੇ। ਅਸੀਂ ਉਸ ਦਾ ਬੁਲਾਵਾ ਦੇਵਾਂਗੇ, ਅਸੀਂ ਜਗ੍ਹਾ ਦੱਸਾਂਗੇ, ਅਸੀਂ ਸਾਰਿਆਂ ਨੂੰ ਨਾਲ ਰੱਖ ਕੇ ਪੰਚਾਇਤ ਕਰਵਾਉਣੀ ਚਾਹੁੰਦੇ ਹਾਂ। ਇਸ ਵਿਚ ਸਾਡੀਆਂ ਸਾਰੀਆਂ ਖਾਪ ਪੰਚਾਇਤਾਂ, ਸਾਡੀਆਂ ਸਾਰੀਆਂ ਜਥੇਬੰਦੀਆਂ ਨੂੰ ਇਕ ਮੰਚ ‘ਤੇ ਲਿਆਇਆ ਜਾਵੇਗਾ। 3 ਤੋਂ 4 ਦਿਨਾਂ ‘ਚ ਜਗ੍ਹਾ ਤੈਅ ਕਰਕੇ ਦੱਸਾਂਗੇ।

ਬਜਰੰਗ ਪੂਨੀਆ ਨੇ ਕਿਹਾ ਕਿ 28 ਮਈ ਨੂੰ ਦਿੱਲੀ ‘ਚ ਜੋ ਕੁਝ ਹੋਇਆ, ਉਸ ਤੋਂ ਬਾਅਦ ਵਿਨੇਸ਼ ਅਤੇ ਸਾਕਸ਼ੀ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਹੁਣ ਪਰਿਵਾਰ ਦਾ ਕੋਈ ਮੈਂਬਰ ਹਮੇਸ਼ਾ ਉਨ੍ਹਾਂ ਦੇ ਨਾਲ ਹੁੰਦਾ ਹੈ ਤਾਂ ਜੋ ਉਹ ਕੋਈ ਗਲਤ ਫੈਸਲਾ ਨਾ ਲੈਣ। ਉਹ ਇੱਥੇ ਨਹੀਂ ਆਈ ਕਿਉਂਕਿ ਉਸ ਵਿੱਚ ਹਿੰਮਤ ਨਹੀਂ ਬਚੀ ਹੈ। ਦੂਜੇ ਪਾਸੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਕੋਈ ਫੈਸਲਾ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...