November 6, 2026, 7:22 pm
----------- Advertisement -----------
HomeNewsHukamnamaHukumnama (13-01-2022)

Hukumnama (13-01-2022)

Published on

----------- Advertisement -----------

715 | 13-01-2022

ਟੋਡੀ ਮਹਲਾ 5 ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥

MEAN

ਟੋਡੀ ਮਹਲਾ 5 ॥
ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।2।2।19।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...