ਪੰਜਾਬ ਦੇ ਅਬੋਹਰ ਦੇ ਪਿੰਡ ਬੱਲੂਆਣਾ ਵਿੱਚ ਬੀਤੀ ਰਾਤ ਇੱਕ ਸਕਾਰਪੀਓ ਗੱਡੀ ਮਿੱਟੀ ਨਾਲ ਭਰੇ ਡੰਪਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਕਾਰਪੀਓ ਸਵਾਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਆਸਪਾਸ ਦੇ ਲੋਕਾਂ ਨੇ ਸਕਾਰਪੀਓ ਚਾਲਕ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਪਰ ਜਦੋਂ ਤੱਕ ਉਸ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦਾ ਰਹਿਣ ਵਾਲਾ ਗੁਰਸਾਹਿਬ ਸਿੰਘ (28) ਪੁੱਤਰ ਭੁਪਿੰਦਰ ਅਣਵਿਆਹਿਆ ਸੀ। ਬੀਤੀ ਰਾਤ ਪੱਤੀ ਸਾਦਿਕ ਵਿਖੇ ਆਪਣੀ ਸਕਾਰਪੀਓ ਕਾਰ ਵਿੱਚ ਇੱਕ ਦੋਸਤ ਨੂੰ ਮਿਲ ਕੇ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਬੱਲੂਆਣਾ ਨੇੜੇ ਪਹੁੰਚਿਆ ਤਾਂ ਉਸਦੀ ਗੱਡੀ ਦੀ ਮਿੱਟੀ ਦੇ ਡੰਪਰ ਨਾਲ ਜ਼ੋਰਦਾਰ ਟੱਕਰ ਹੋ ਗਈ। ਜਿਸ ਕਾਰਨ ਗੁਰਸਾਹਿਬ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
----------- Advertisement -----------
ਅਬੋਹਰ: ਦੋਸਤ ਨੂੰ ਮਿਲ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ
Published on
----------- Advertisement -----------
----------- Advertisement -----------











