August 5, 2026, 6:48 pm
----------- Advertisement -----------
HomeNewsLatest Newsਓਡੀਸ਼ਾ ਰੇਲ ਹਾਦਸਾ: ਸੀਬੀਆਈ ਦੀ 10 ਮੈਂਬਰੀ ਟੀਮ ਨੇ ਘਟਨਾ ਸਥਾਨ ਦਾ...

ਓਡੀਸ਼ਾ ਰੇਲ ਹਾਦਸਾ: ਸੀਬੀਆਈ ਦੀ 10 ਮੈਂਬਰੀ ਟੀਮ ਨੇ ਘਟਨਾ ਸਥਾਨ ਦਾ ਕੀਤਾ ਦੌਰਾ

Published on

----------- Advertisement -----------

ਸੀਬੀਆਈ ਨੇ ਓਡੀਸ਼ਾ ਰੇਲ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ 10 ਮੈਂਬਰੀ ਟੀਮ ਨੇ ਮੰਗਲਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ। ਦੂਜੇ ਪਾਸੇ ਹਾਦਸੇ ‘ਚ ਮਰਨ ਵਾਲੇ 278 ਲੋਕਾਂ ‘ਚੋਂ 101 ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਡੀਆਰਐਮ ਭੁਵਨੇਸ਼ਵਰ ਰਿੰਕੇਸ਼ ਰਾਏ ਨੇ ਮੰਗਲਵਾਰ ਨੂੰ ਦੱਸਿਆ ਕਿ 1100 ਜ਼ਖਮੀਆਂ ‘ਚੋਂ 900 ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ਦੇ ਵੱਖ-ਵੱਖ ਹਸਪਤਾਲਾਂ ‘ਚ 200 ਦੇ ਕਰੀਬ ਲੋਕ ਇਲਾਜ ਅਧੀਨ ਹਨ। ਰੇਲਵੇ ਨੇ ਓਡੀਸ਼ਾ ਸਰਕਾਰ ਦੇ ਸਹਿਯੋਗ ਨਾਲ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਦੀ ਮਦਦ ਲਈ ਔਨਲਾਈਨ ਲਿੰਕ rcodisha.nic.in, www.bmc.gov.in ਜਾਰੀ ਕੀਤੇ ਹਨ।
ਦੱਸ ਦਈਏ ਕਿ ਰੇਲਵੇ ਨੇ ਸਿਸਟਮ ‘ਚ ਸੁਧਾਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਭਵਿੱਖ ‘ਚ ਬਾਲਾਸੋਰ ਵਰਗੇ ਹਾਦਸੇ ਨਾ ਵਾਪਰਣ। ਸਿਗਨਲ ਤੋਂ ਲੈ ਕੇ ਲਾਕਿੰਗ ਸਿਸਟਮ ਤੱਕ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਟੇਸ਼ਨ ਮਾਸਟਰ ਅਤੇ ਕੰਟਰੋਲ ਰੂਮ ਸੈਂਟਰ ਵਿੱਚ ਲਗਾਏ ਗਏ ਸਾਰੇ ਉਪਕਰਨਾਂ ਦੀ ਸਮੀਖਿਆ ਕੀਤੀ ਜਾਵੇਗੀ। ਓਡੀਸ਼ਾ ਦੇ ਬਾਲਾਸੋਰ ਜ਼ਿਲੇ ਦੇ ਬਾਹਾਂਨਾਗਾ ਰੇਲਵੇ ਸਟੇਸ਼ਨ ‘ਤੇ ਮੰਗਲਵਾਰ ਨੂੰ ਰੇਲ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ, ਜਿੱਥੇ ਪਿਛਲੇ ਸ਼ੁੱਕਰਵਾਰ ਨੂੰ ਦਰਦਨਾਕ ਰੇਲ ਹਾਦਸਾ ਵਾਪਰਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...