November 25, 2026, 2:37 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ...

ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ ‘ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ/ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ‘ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ‘ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...