June 30, 2026, 7:48 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇੱਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਈ ਜਾਵੇਗੀ।

ਇਸ ਪਲੇਸਮੈਂਟ ਮੁਹਿੰਮ ਵਿੱਚ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਵਾਸਤੇ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ। ਇਸ ਪਲੇਸਮੈਂਟ ਮੁਹਿੰਮ ਵਿੱਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ। ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਮਨ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) ‘ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ ‘ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ ‘ਤੇ ਵੀ ਉਪਲਬਧ ਹਨ।

ਡਾਇਰੈਕਟਰ ਰੋਜ਼ਗਾਰ ਉੱਤਪਤੀ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ ‘ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...