June 6, 2026, 12:03 am
----------- Advertisement -----------
HomeNewsBreaking Newsਲੁਧਿਆਣਾ 'ਚ ਟੂਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਤੇ...

ਲੁਧਿਆਣਾ ‘ਚ ਟੂਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜ ਕੇ ਸੁਆਹ

Published on

----------- Advertisement -----------

ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-4 ਸਥਿਤ ਸ਼੍ਰੀ ਟੂਲ ਇੰਡਸਟਰੀਜ਼ ਵਿੱਚ ਮੰਗਲਵਾਰ ਦੇਰ ਰਾਤ ਅੱਗ ਲੱਗ ਗਈ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਖ਼ਤ ਮਿਹਨਤ ਤੋਂ ਬਾਅਦ ਰਾਤ 2 ਵਜੇ ਇਸ ‘ਤੇ ਕਾਬੂ ਪਾਇਆ।
ਫੈਕਟਰੀ ਮਾਲਕ ਨੇ ਦੱਸਿਆ ਕਿ ਫੈਕਟਰੀ ਵਿੱਚ ਲੋਹੇ ਦੇ ਹੈਂਡ ਟੂਲ ਬਣਾਏ ਜਾਂਦੇ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੋਦਾਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਪੂਰੀ ਫੈਕਟਰੀ ਵਿੱਚ ਫੈਲ ਗਈ। ਕੁਝ ਹੀ ਦੇਰ ‘ਚ ਅੱਗ ਬੁਝ ਗਈ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਗਨੀਮਤ ਇਹ ਰਹੀ ਕਿ ਜਦੋਂ ਹਾਦਸਾ ਵਾਪਰਿਆ ਤਾਂ ਫੈਕਟਰੀ ਅੰਦਰ ਕੋਈ ਨਹੀਂ ਸੀ। ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਰੱਖਿਆ ਸਾਮਾਨ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...