November 25, 2026, 2:39 am
----------- Advertisement -----------
HomeNewsBreaking Newsਮਾਂ ਨੇ 9 ਮਹੀਨੇ ਦੇ ਬੱਚੇ ਨੂੰ ਲਾਵਾਰਿਸ ਛੱਡਿਆ: ਸੋਸ਼ਲ ਮੀਡੀਆ 'ਤੇ...

ਮਾਂ ਨੇ 9 ਮਹੀਨੇ ਦੇ ਬੱਚੇ ਨੂੰ ਲਾਵਾਰਿਸ ਛੱਡਿਆ: ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰਾਂ ਨੇ ਬੱਚੇ ਨੂੰ ਪਿਤਾ ਨਾਲ ਮਿਲਵਾਇਆ

Published on

----------- Advertisement -----------

ਖੰਨਾ, 7 ਜੂਨ 2023 – ਕਲਯੁਗੀ ਮਾਂ ਆਪਣੇ 9 ਮਹੀਨੇ ਦੇ ਬੱਚੇ ਨੂੰ ਰੋਂਦਾ ਛੱਡ ਕੇ ਚਲੀ ਗਈ। ਬੱਚੇ ਦੀ ਮਾਂ ਨੂੰ ਲੱਭਣ ਦੀ ਪੁਲਿਸ ਦੀ ਕੋਸ਼ਿਸ਼ ਨੇ ਮਾਸੂਮ ਨੂੰ ਪਿਤਾ ਨਾਲ ਮਿਲਾ ਦਿੱਤਾ, ਨਹੀਂ ਤਾਂ ਪਤਾ ਨਹੀਂ ਕੀ ਹੁੰਦਾ।

ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨਾਲ ਸਬੰਧਤ ਹੈ। ਬੱਚੇ ਦੇ ਪਿਤਾ ਅਨਮੋਲ ਨੇ ਦੱਸਿਆ ਕਿ ਉਸ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਪਤਨੀ ਮਹੀਨਾ ਪਹਿਲਾਂ ਆਪਣੇ ਪੇਕੇ ਘਰ ਸਰਹਿੰਦ ਗਈ ਸੀ। ਮੰਗਲਵਾਰ ਨੂੰ ਉਸ ਦੀ ਪਤਨੀ ਨੇ 9 ਮਹੀਨੇ ਦੇ ਬੱਚੇ ਨੂੰ ਉਸ ਦੀ ਜਾਣ-ਪਛਾਣ ਵਾਲੀ ਔਰਤ ਕੋਲ ਭੇਜ ਦਿੱਤਾ, ਪਰ ਔਰਤ ਬੱਚੇ ਨੂੰ ਮੁਹੱਲੇ ਦੇ ਚੌਕ ‘ਤੇ ਇਕ ਲੜਕੀ ਕੋਲ ਫੜਾ ਕੇ ਫਰਾਰ ਹੋ ਗਈ। ਇਲਾਕੇ ‘ਚ ਇਸ ਗੱਲ ਨੂੰ ਲੈ ਕੇ ਹੰਗਾਮਾ ਹੋ ਗਿਆ ਕਿ ਕੋਈ ਔਰਤ ਬੱਚੇ ਨੂੰ ਛੱਡ ਕੇ ਭੱਜ ਗਈ ਹੈ।

ਮਾਮਲਾ ਬੱਚੇ ਨਾਲ ਜੁੜਿਆ ਹੋਇਆ ਸੀ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਨੀ ਵੀ ਸੁਭਾਵਿਕ ਸੀ। ਸੋਸ਼ਲ ਮੀਡੀਆ ਰਾਹੀਂ ਬੱਚੇ ਦੀ ਪਛਾਣ ਹੋਣ ’ਤੇ ਪੁਲੀਸ ਨੇ ਸੁੱਖ ਦਾ ਸਾਹ ਲਿਆ ਅਤੇ ਬੱਚੇ ਨੂੰ ਪਿਤਾ ਹਵਾਲੇ ਕਰ ਦਿੱਤਾ। ਪੁਲਸ ਨੇ ਬੱਚੇ ਦੇ ਪਰਿਵਾਰ ਦਾ ਪਤਾ ਲਗਾਉਣ ਲਈ ਉਸ ਦੀਆਂ ਤਸਵੀਰਾਂ ਵਾਇਰਲ ਕਰ ਦਿੱਤੀਆਂ ਸਣ। ਤਸਵੀਰਾਂ ਪਿਤਾ ਤੱਕ ਪਹੁੰਚੀਆਂ, ਤਾਂ ਉਹ ਤੁਰੰਤ ਆਪਣੀ ਮਾਂ ਨਾਲ ਥਾਣੇ ਪਹੁੰਚਿਆ ਅਤੇ ਆਪਣੇ ਬੇਟੇ ਅੰਸ਼ ਨੂੰ ਘਰ ਲੈ ਆਇਆ। ਉਨ੍ਹਾਂ ਮੰਗ ਕੀਤੀ ਕਿ ਉਸ ਦੀ ਪਤਨੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਵਾਰਡ ਦੇ ਕੌਂਸਲਰ ਹਰਦੀਪ ਨੀਨੂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਇੱਕ ਔਰਤ ਬੱਚੀ ਨੂੰ ਇਹ ਕਹਿ ਰਹੀ ਸੀ ਕਿ ਉਸਦੀ ਬਾਂਹ ਵਿੱਚ ਦਰਦ ਹੋ ਰਿਹਾ ਹੈ। ਬੱਚੇ ਨੂੰ ਆਪਣੇ ਨਾਲ ਕਰਿਆਨੇ ਦੀ ਦੁਕਾਨ ‘ਤੇ ਲੈ ਜਾਓ। ਜਦੋਂ ਬੱਚੀ ਨੇ ਬੱਚੇ ਨੂੰ ਫੜਿਆ ਤਾਂ ਔਰਤ ਫਰਾਰ ਹੋ ਗਈ। ਇਸ ਤੋਂ ਬਾਅਦ ਇਲਾਕੇ ‘ਚ ਹੰਗਾਮਾ ਹੋ ਗਿਆ। ਕਿਉਂਕਿ ਇਹ ਇੱਕ ਬੱਚੇ ਦਾ ਮਾਮਲਾ ਸੀ, ਬੱਚਾ ਚੋਰੀ ਦਾ ਜਾਂ ਕੋਈ ਹੋਰ ਗੰਭੀਰ ਮਾਮਲਾ ਹੋ ਸਕਦਾ ਹੈ, ਇਸ ਲਈ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਿਟੀ ਥਾਣਾ 2 ਦੇ ਐਸਐਚਓ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਬੱਚਾ ਪਰਿਵਾਰ ਕੋਲ ਪਹੁੰਚ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...