ਵਿਜੀਲੈਂਸ ਟੀਮ ਨੇ ਕਾਂਗਰਸ ਸਰਕਾਰ ਦੇ ਸਾਬਕਾ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ। ਡੀਐਸਪੀ ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਨੇ ਵਿਜੇ ਇੰਦਰ ਸਿੰਗਲਾ ਦੇ ਘਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਸਿੰਗਲਾ ਦੇ ਪਟਿਆਲਾ ਸਥਿਤ ਘਰ ‘ਤੇ ਵੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਗਈ ਸੀ।
ਪੰਜਾਬ ਸਰਕਾਰ ਨੂੰ ਸਿੰਗਲਾ ‘ਤੇ ਆਮਦਨ ਤੋਂ ਵੱਧ ਜਾਇਦਾਦ ਅਤੇ 5 ਕਰੋੜ ਰੁਪਏ ਤੋਂ ਵੱਧ ਦੇ ਟੈਂਡਰਾਂ ਵਿੱਚ ਘਪਲੇ ਹੋਣ ਦਾ ਸ਼ੱਕ ਹੈ। ਫਿਲਹਾਲ ਸਿੰਗਲਾ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ। ਵਿਜੇ ਇੰਦਰ ਸਿੰਗਲਾ ਪੰਜਾਬ ਦੇ 5ਵੇਂ ਸਾਬਕਾ ਮੰਤਰੀ ਹਨ, ਜਿਨ੍ਹਾਂ ਦੀ ‘ਆਪ’ ਸਰਕਾਰ ਬਣਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕੇਸ ਦਰਜ ਹਨ।
----------- Advertisement -----------
ਵਿਜੇ ਇੰਦਰਾ ਸਿੰਗਲਾ ਦੀ ਸੰਗਰੂਰ ਰਿਹਾਇਸ਼ ‘ਤੇ ਪੁੱਜੀ ਵਿਜੀਲੈਂਸ
Published on
----------- Advertisement -----------
----------- Advertisement -----------












